ਅਕਾਲੀ ਦਲ ਵੱਲੋਂ ਪੰਜ ਸਰਕਲ ਪ੍ਰਧਾਨ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਇੰਚਾਰਜ ਨਾਥ ਸਿੰਘ ਹਮੀਦੀ ਦੀ ਅਗਵਾਈ ਵਿੱਚ ਪਾਰਟੀ ਵੱਲੋਂ ਹਲਕੇ ਦੇ ਪੰਜ ਸਰਕਲਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ। ਇਨ੍ਹਾਂ ਵਿੱਚ ਸਰਕਲ ਮਹਿਲ ਕਲਾਂ ਦਾ ਸੁਖਵਿੰਦਰ ਸਿੰਘ ਸੁੱਖਾ, ਸਰਕਲ ਠੁੱਲ੍ਹੀਵਾਲ ਦਾ ਜਥੇਦਾਰ ਗੁਰਦੀਪ ਸਿੰਘ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਇੰਚਾਰਜ ਨਾਥ ਸਿੰਘ ਹਮੀਦੀ ਦੀ ਅਗਵਾਈ ਵਿੱਚ ਪਾਰਟੀ ਵੱਲੋਂ ਹਲਕੇ ਦੇ ਪੰਜ ਸਰਕਲਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ। ਇਨ੍ਹਾਂ ਵਿੱਚ ਸਰਕਲ ਮਹਿਲ ਕਲਾਂ ਦਾ ਸੁਖਵਿੰਦਰ ਸਿੰਘ ਸੁੱਖਾ, ਸਰਕਲ ਠੁੱਲ੍ਹੀਵਾਲ ਦਾ ਜਥੇਦਾਰ ਗੁਰਦੀਪ ਸਿੰਘ ਛਾਪਾ, ਸਰਕਲ ਟੱਲੇਵਾਲ ਦਾ ਬਲਰਾਜ ਸਿੰਘ ਕਾਕਾ, ਸਰਕਲ ਗਹਿਲ ਦਾ ਜਥੇਦਾਰ ਬਚਿੱਤਰ ਸਿੰਘ ਧਾਲੀਵਾਲ ਸਰਪੰਚ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ।
ਨਵ ਨਿਯੁਕਤ ਸਰਕਲ ਪ੍ਰਧਾਨਾਂ ਦਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਰਾਹੀ ਅਤੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਪੰਜਾਬ ਅੱਜ ਕਰਜ਼ੇ ਦੇ ਬੋਝ ਹੇਠ ਦੱਬ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ, ਮਜ਼ਦੂਰ, ਵਪਾਰੀ, ਪੱਛੜੇ ਵਰਗ ਅਤੇ ਛੋਟੇ ਉਦਯੋਗਪਤੀ ਸਭ ਦੁਖੀ ਹਨ। ਪੰਜਾਬ ਦੀ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਸੱਤਾ ’ਚ ਆਉਣਾ ਬਹੁਤ ਜ਼ਰੂਰੀ ਹੈ।”
Advertisement
Advertisement
×