ਅਕਾਲੀ ਦਲ ਦੀ ਕੋਰ ਕਮੇਟੀ ਲਵੇਗੀ ਗੱਠਜੋੜ ਬਾਰੇ ਫ਼ੈਸਲਾ: ਮਲੂਕਾ

ਹਰਸਿਮਰਤ ਦੇ ਬਠਿੰਡਾ ਪੁੱਜਣ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਅਸਤੀਫ਼ੇ ਸਬੰਧੀ ਸਪੱਸ਼ਟੀਕਰਨ

ਅਕਾਲੀ ਦਲ ਦੀ ਕੋਰ ਕਮੇਟੀ ਲਵੇਗੀ ਗੱਠਜੋੜ ਬਾਰੇ ਫ਼ੈਸਲਾ: ਮਲੂਕਾ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਿਕੰਦਰ ਸਿੰਘ ਮਲੂਕਾ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ

ਬਠਿੰਡਾ, 23 ਸਤੰਬਰ

ਸ਼੍ੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਪੰਜਾਬ ਪੁੱਜਣ ਤੋਂ ਪਹਿਲਾਂ ਅੱਜ ਬਠਿੰਡਾ ਵਿਚ ਰੱਖੀ ਪ੍ਰੈੱਸ ਕਾਨਫਰੰਸ ਵਿਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਅਸਤੀਫ਼ੇ ਬਾਰੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਲੇਟ ਦੱਸਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਪੰਜਾਬ ਦੀ ਸੌ ਸਾਲ ਪੁਰਾਣੀ ਪਾਰਟੀ ਅਤੇ ਕਿਸਾਨਾਂ ਦੇ ਹੱਕ ਲਈ ਲੜਦੀ ਰਹੀ ਹੈ। ਬੀਬੀ ਬਾਦਲ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਰਹੇ ਹਨ। 

ਸਿਕੰਦਰ ਸਿੰਘ ਮਲੂਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਬਿੱਲ ਵਾਪਸ ਲੈਣ ਦੀ ਸਲਾਹ ਦਿੱਤੀ ਹੈ। ਕਾਂਗਰਸ ਵੱਲੋਂ ਸ਼੍ੋਮਣੀ ਅਕਾਲੀ ਦਲ, ਭਾਜਪਾ ਭਾਈਵਾਲੀ ਖਤਮ ਕਰਨ ਬਾਰੇ ਸ੍ਰੀ ਮਲੂਕਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਵੱਲੋਂ ਗੱਠਜੋੜ ਬਾਰੇ ਫ਼ੈਸਲਾ ਲਿਆ ਜਾਵੇਗਾ। ਸ੍ਰੀ ਮਲੂਕਾ ਨੇ ਕਿਹਾ ਕਿ ਲੋਕ ਸਭਾ ਵਿਚ ਖੇਤੀ ਬਿੱਲਾਂ ਦੇ ਹੱਕ ਵਿਚ ਭੁਗਤਣ ਵਾਲੀ ਸ਼ਿਵ ਸੈਨਾ ਨਾਲ ਕਾਂਗਰਸ ਵੱਲੋਂ ਮਹਾਰਾਸ਼ਟਰ ਵਿਚ ਸਾਂਝੀ ਸਰਕਾਰ ਚਲਾਈ ਜਾ ਰਹੀ ਹੈ। ਜੇ ਕਾਂਗਰਸ ਕਿਸਾਨ ਹਿਤੈਸ਼ੀ ਹੈ ਤਾਂ  ਸ਼ਿਵ ਸੈਨਾ ਦੀ ਸਰਕਾਰ ਤੋਂ ਬਾਹਰ ਆਵੇ। ਮਲੂਕਾ ਨੇ ਆਮ ਆਦਮੀ ਪਾਰਟੀ ਨੂੰ ਬਰਸਾਤੀ ਡੱਡੂ ਕਰਾਰ ਦਿੰਦਿਆਂ ਲਾਏ ਦੋਸ਼ਾਂ ਦੇ ਜਵਾਬ ਦੇਣ ਤੋਂ ਟਾਲਾ ਵੱਟਿਆ। 

ਜਾਖੜ ਕਾਂਗਰਸ ਦਾ ਥੋਪਿਆ ਹੋਇਆ ਪ੍ਰਧਾਨ ਕਰਾਰ

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਕਾਲੀ ਦਲ ’ਤੇ ਦੋਗਲੀ ਨੀਤੀ ਅਪਣਾਉਣ ਦੇ ਲਾਏ ਦੋਸ਼ਾਂ ਬਾਰੇ ਸ੍ਰੀ ਮਲੂਕਾ ਨੇ ਕਿਹਾ ਕਿ ਸ੍ਰੀ ਜਾਖੜ ਕੁਝ ਦਿਨਾਂ ਤੋਂ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ। ਅਸਲ ਵਿਚ ਜਾਖੜ ਖ਼ੁਦ ਥੋਪਿਆ ਹੋਇਆ ਪ੍ਰਧਾਨ ਹੈ ਤੇ ਪਾਰਟੀ ਵਿਚ 90 ਫ਼ੀਸਦੀ ਕਾਂਗਰਸੀ ਉਨ੍ਹਾਂ ਨੂੰ ਪਸੰਦ ਨਹੀਂ ਕਰਦੇ। 

ਅਕਾਲੀ ਵਰਕਰਾਂ ਵੱਲੋਂ ਸੁਖਬੀਰ ਨੂੰ ਭਾਜਪਾ ਨਾਲੋਂ ਨਾਤਾ ਤੋੜਨ ਦੀ ਸਲਾਹ

ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਨੇ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਸ਼ਵਰਾ ਦਿੱਤਾ ਹੈ ਕਿ ਜੇ ਉਹ ਕਿਸਾਨੀ ਹਿੱਤਾਂ ਪ੍ਰਤੀ ਫ਼ਿਕਰਮੰਦ ਹਨ ਤਾਂ ਭਾਜਪਾ ਨਾਲੋਂ ਤੁਰੰਤ ਨਾਤਾ ਤੋੜ ਲੈਣ। ਅਕਾਲੀ ਆਗੂ ਨਵਦੀਪ ਸਿੰਘ ਬੱਬੂ ਬਰਾੜ, ਕੁਲਵਿੰਦਰ ਸਿੰਘ ਸੰਧੂ ਅਤੇ ਮੱਘਰ ਸਿੰਘ ਖਾਲਸਾ ਨੇ ਕਿਹਾ ਕਿ ਜਿਵੇਂ ਭਾਜਪਾ ਸਰਕਾਰ ਧੋਖੇ ਨਾਲ ਖੇਤੀ ਆਰਡੀਨੈਂਸ ਲੈ ਕੇ ਆਈ ਹੈ, ਉਸ ਤੋਂ ਸਪੱਸ਼ਟ ਹੈ ਕਿ ਭਾਜਪਾ ਕਿਸਾਨ ਵਿਰੋਧੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All