ਅਕਾਲੀ ਦਲ ਪਰਿਵਾਰ ਕਾਂਗਰਸ ’ਚ ਸ਼ਾਮਲ
ਜ਼ੀਰਾ ਦੇ ਪਿੰਡ ਮਰੂੜ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ 13 ਪਰਿਵਾਰ ਕਾਂਗਰਸੀ ਆਗੂ ਦਲਵਿੰਦਰ ਸਿੰਘ ਗੋਸ਼ਾ, ਵਕੀਲ ਪਾਲ ਸਿੰਘ, ਮੇਜਰ ਸਿੰਘ ਅਤੇ ਮਨਦੀਪ ਸਿੰਘ ਦੀ ਪ੍ਰੇਰਨਾ ਅਕਾਲੀ ਦਲ ਨੂੰ...
Advertisement
ਜ਼ੀਰਾ ਦੇ ਪਿੰਡ ਮਰੂੜ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ 13 ਪਰਿਵਾਰ ਕਾਂਗਰਸੀ ਆਗੂ ਦਲਵਿੰਦਰ ਸਿੰਘ ਗੋਸ਼ਾ, ਵਕੀਲ ਪਾਲ ਸਿੰਘ, ਮੇਜਰ ਸਿੰਘ ਅਤੇ ਮਨਦੀਪ ਸਿੰਘ ਦੀ ਪ੍ਰੇਰਨਾ ਅਕਾਲੀ ਦਲ ਨੂੰ ਅਲਵਿਦਾ ਕਹਿ ਕਾਂਗਰਸ ’ਚ ਸ਼ਾਮਲ ਹੋਏ। ਇਸ ਮੌਕੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਬਲਵਿੰਦਰ ਸਿੰਘ ਫ਼ੌਜੀ, ਜਗਮੋਹਨ ਸਿੰਘ, ਹਰਜੀਤ ਸਿੰਘ, ਬਲਵੰਤ ਸਿੰਘ, ਦਿਲਜੋਤ ਸਿੰਘ, ਮਨਦੀਪ ਸਿੰਘ, ਬਲਤੇਜ ਸਿੰਘ, ਅਵਤਾਰ ਸਿੰਘ, ਬਲਵੀਰ ਸਿੰਘ ਰਾਜੂ, ਦਵਿੰਦਰ ਸਿੰਘ, ਹਰਨੇਕ ਸਿੰਘ, ਗੁਰਜੰਟ ਸਿੰਘ ਅਤੇ ਪ੍ਰਿਥੀ ਸਿੰਘ ਨੂੰ ਜੀ ਆਇਆ ਆਖਿਆ।
Advertisement
Advertisement