DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀ ਦਲ ਵੱਲੋਂ ਆਤਿਸ਼ੀ ਖ਼ਿਲਾਫ਼ ਡੀ ਸੀ ਦਫ਼ਤਰ ਅੱਗੇ ਧਰਨਾ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਵਿਰੁੱਧ ਕਾਰਵਾਈ ਦੀ ਮੰਗ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਡੀ ਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਅਕਾਲੀ ਦਲ ਦੇ ਵਰਕਰ।
Advertisement

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਾਇਆ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼ ਲਾਉਂਦਿਆਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪੰਜਾਬ ਦੇ ਰਾਜਪਾਲ ਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਸ਼ਿਕਾਇਤ ਭੇਜ ਕੇ ‘ਆਪ’ ਆਗੂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਅਤੇ ਪ੍ਰੇਮ ਅਰੋੜਾ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਤੇ ਏਜੰਸੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਜਦੋਂ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ਵਿੱਚ ਫੇਲ੍ਹ ਹੋ ਜਾਂਦੀ ਹੈ ਤਾਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਰ ਰੋਜ਼ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੀਤੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੇ। ਉਨ੍ਹਾਂ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ, ਕਿਸਾਨ, ਮਜ਼ਦੂਰ ,ਵਪਾਰੀ, ਮੁਲਾਜ਼ਮ ਹਰ ਵਰਗ ਦੇ ਵਿਕਾਸ ਲਈ ਕੰਮ ਕਰਦੇ ਮਿਸਾਲਾਂ ਕਾਇਮ ਕੀਤੀਆਂ।

Advertisement

ਇਸ ਮੌਕੇ ਡਾ. ਨਿਸ਼ਾਨ ਸਿੰਘ, ਬਲਬੀਰ ਸਿੰਘ ਬੀਰੋਕੇ, ਜਤਿੰਦਰ ਸਿੰਘ ਸੋਢੀ, ਗੁਰਮੇਲ ਸਿੰਘ ਫਫੜੇ, ਸੁਰਜੀਤ ਸਿੰਘ ਰਾਏਪੁਰ , ਕਰਮਜੀਤ ਕੌਰ ਸਮਾਓ, ਅਮਰਜੀਤ ਸਿੰਘ ਕੁਲਾਣਾ, ਬੱਲਮ ਸਿੰਘ ਕਲੀਪੁਰ, ਗੁਰਪ੍ਰੀਤ ਸਿੰਘ ਚਹਿਲ, ਗੁਰਦੀਪ ਸਿੰਘ ਟੋਡਰਪੁਰ, ਕੇ ਐੱਸ ਮਠਾੜੂ ਐਡਵੋਕੇਟ, ਗੁਰਦੀਪ ਸਿੰਘ ਵਿਰਕ, ਰੂਬਲ ਭੀਖੀ, ਵਿਜੈ ਕੁਮਾਰ, ਉਮਕਾਰ ਸਿੰਘ ਮਿੱਤਲ ਐਡਵੋਕੇਟ, ਬਲਦੇਵ ਸਿੰਘ, ਮੇਜਰ ਸਿੰਘ ਗਿੱਲ ਆਦਿ ਨੇ ਵੀ ਸੰਬੋਧਨ ਕੀਤਾ।

Advertisement

ਫਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਇੱਥੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਪੁਤਲਾ ਫੂਕਿਆ। ਜ਼ੀਰਾ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਅਤੇ ਫਿਰੋਜ਼ਪੁਰ ਹਲਕਾ ਇੰਚਾਰਜ਼ ਸੁਰਿੰਦਰ ਸਿੰਘ ਬੱਬੂ ਦੀ ਸਾਂਝੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਕਾਲੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਆਮ ਆਦਮੀ ਪਾਰਟੀ ਆਗੂ ਆਤਿਸ਼ੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਦੇ ਨਾਂ ਇੱਕ ਮੰਗ ਪੱਤਰ ਉਪ ਮੰਡਲ ਮੈਜਿਸਟ੍ਰੇਟ ਕਰਨਦੀਪ ਸਿੰਘ ਨੂੰ ਸੌਂਪਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਆਤਿਸ਼ੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਅਪਰਾਧਿਕ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਫੌਰੀ ਗ੍ਰਿਫ਼ਤਾਰ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸਿੱਖ ਗੁਰੂਆਂ ਦੇ ਅਪਮਾਨ ਵਾਲੀ ਵੀਡੀਓ ਹਟਾਉਣ ਦੀ ਮੰਗ

ਬਠਿੰਡਾ (ਮਨੋਜ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ (ਦਿਹਾਤੀ) ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਗੋਲਡੀ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਅਕਾਲੀ ਵਰਕਰਾਂ ਨੇ ਇਸ ਦੌਰਾਨ ਨਾਅਰੇਬਾਜ਼ੀ ਵੀ ਕੀਤੀ। ਜਗਸੀਰ ਸਿੰਘ ਜੱਗਾ ਕਲਿਆਣ ਅਤੇ ਸ਼ਹਿਰੀ ਪ੍ਰਧਾਨ ਸੁਸ਼ੀਲ ਗੋਲਡੀ ਨੇ ਦੋਸ਼ ਲਾਇਆ ਕਿ ਆਤਿਸ਼ੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਦਿੱਲੀ ਵਿਧਾਨ ਸਭਾ ਵਿੱਚ ਅਪਸ਼ਬਦ ਬੋਲੇ ਗਏ ਹਨ, ਜਿਸ ਨੂੰ ਸ਼ਹਿਣ ਨਹੀਂ ਕੀਤਾ ਜਾਵੇਗਾ। ਬਠਿੰਡਾ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਲਗਾਤਾਰ ਗੁਰੂ ਕੀ ਗੋਲਕ ਅਤੇ ਸਿੱਖ ਰਹਿਤ ਮਰਿਆਦਾ ਵਰਗੇ ਅਤਿ ਸੰਵੇਦਨਸ਼ੀਲ ਮਸਲਿਆਂ ਬਾਰੇ ਟਿੱਪਣੀਆਂ ਕਰ ਰਹੇ ਹਨ, ਜੋ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀਆਂ। ਅਕਾਲੀ ਆਗੂਆਂ ਨੇ ਕਿਹਾ ਕਿ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਸਿੱਖ ਗੁਰੂਆਂ ਤੇ ਸ਼ਖ਼ਸ਼ੀਅਤਾਂ ਬਾਰੇ ਇਤਰਾਜ਼ਯੋਗ ਵੀਡੀਓ ਕਲਿਪ ਚੱਲ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਵੀਡੀਓ ਕਲਿੱਪ ਨੂੰ ਹਟਾਇਆ ਜਾਵੇ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ। ਅਕਾਲੀ ਆਗੂਆਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ।

Advertisement
×