DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀ ਦਲ ਨੇ ਚੋਣ ਜਿੱਤਣ ਲਈ ਪੈਸੇ ਵੰਡ ਕੇ ਲੋਕਤੰਤਰ ਦਾ ਘਾਣ ਕੀਤਾ: ਬੁੱਧ ਰਾਮ

‘ਆਪ’ ਦੇ ਕਾਰਜਕਾਰੀ ਪ੍ਰਧਾਨ ਵੱਲੋਂ ਅਕਾਲੀ ਦਲ ’ਤੇ ਲਾਲਚ ਸਹਾਰੇ ਚੋਣ ਜਿੱਤਣ ਦੇ ਦੋਸ਼
  • fb
  • twitter
  • whatsapp
  • whatsapp
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 6 ਜੂਨ

Advertisement

ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਪੰਜਾਬੀਆਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਦੋ ਸਾਲ ਦੇ ਸਮੇਂ ਵਿੱਚ ਪੂਰਾ ਕਰਦਿਆਂ ਹਰ ਵਰਗ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ’ਚ ਅਕਾਲੀਆਂ ’ਤੇ ਪੈਸੇ ਅਤੇ ਨਸ਼ੇ ਵੰਡਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅਜਿਹਾ ਕਰਕੇ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਲਾਲਚ ਦੇ ਕੇ ਜਿੱਤ ਪ੍ਰਾਪਤ ਕੀਤੀ ਗਈ ਹੈ।

ਉਨ੍ਹਾਂ ਅਕਾਲੀ ਦਲ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਕੁਝ ਪਿੰਡਾਂ ’ਚ ਨਸ਼ਾ ਖਰੀਦਣ ਲਈ ਪੈਸੇ ਵੰਡੇ ਗਏ ਜਿਸ ਤੋਂ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਹਲਕੇ ਵਿੱਚ ਪੈਸਿਆਂ ਨਾਲ ਮੁਕਾਬਲਾ ਹੋਇਆ ਹੈ ਅਤੇ ਜੇਕਰ ਨਿਰਪੱਖ ਚੋਣਾਂ ਹੁੰਦੀਆਂ ਤਾਂ ਆਮ ਆਦਮੀ ਪਾਰਟੀ ਬਠਿੰਡਾ ’ਚ 2 ਲੱਖ ਵੋਟਾਂ ਤੋਂ ਵੀ ਵੱਧ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕ੍ਰਾਂਤੀਕਾਰੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਜੋ ਕੰਮ ਰਵਾਇਤੀ ਪਾਰਟੀਆਂ ਕੋਲੋਂ 75 ਸਾਲਾਂ ’ਚ ਨਹੀਂ ਹੋ ਸਕੇ, ਉਹ ਕੰਮ ‘ਆਪ’ ਸਰਕਾਰ ਨੇ ਦੋ ਸਾਲਾਂ ’ਚ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਹਰੀ ਸਿਆਹੀ ਵਾਲਾ ਪੈਨ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਚੱਲਿਆ ਹੈ ਅਤੇ ਇਸੇ ਤਹਿਤ ਵੱਡੇ ਪੱਧਰ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਗਏ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਤੇ ਮਜ਼ਦੂਰਾਂ ਸਮੇਤ ਹਰ ਵਰਗ ਨਾਲ ‘ਆਪ’ ਸਰਕਾਰ ਸਿੱਧਾ ਸੰਪਰਕ ਕਾਇਮ ਕਰ ਰਹੀ ਹੈ ਤਾਂ ਜੋ ਪੰਜਾਬੀਆਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕ ਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਵਿਕਾਸਮਈ ਨੀਤੀਆਂ ਅਤੇ ਲੋਕ ਪੱਖੀ ਫੈਸਲਿਆਂ ਤੋਂ ਹਰ ਵਰਗ ਸੰਤੁਸ਼ਟ ਹੈ, ਜਿਸ ਕਰਕੇ ਵੱਡੀ ਗਿਣਤੀ ਵਿਚ ਲੋਕ ‘ਆਪ’ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੇ ਅੰਦਰ ‘ਆਪ’ ਨੂੰ ਤਿੰਨ ਲੋਕ ਸਭਾ ਸੀਟਾਂ ਹਾਸਲ ਹੋਈਆਂ ਹਨ ਪਰ ਬਾਕੀ ਦੀਆਂ ਸੀਟਾਂ ਦੇ ਉੱਪਰ ਵੀ ’ਆਪ’ ਦੇ ਉਮੀਦਵਾਰਾਂ ਨੂੰ ਵੱਡੀ ਪੱਧਰ ’ਤੇ ਵੋਟਾਂ ਮਿਲੀਆਂ ਹਨ।

ਬੇਤੁਕੇ ਦੋਸ਼ ਲਾ ਰਹੇ ਨੇ ਬੁੱਧਰਾਮ: ਅਕਾਲੀ ਆਗੂ

ਮਾਨਸਾ: ਸ਼੍ੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਅਤੇ ਪਾਰਟੀ ਦੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਅਰੋੜਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਬੁੱਧ ਰਾਮ ਬੇਤੁਕੇ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਬੁੱਧ ਰਾਮ ਦੇ ਆਪਣੇ ਵਿਧਾਨ ਸਭਾ ਹਲਕੇ ਬੁਢਲਾਡਾ ’ਚ ਪਾਰਟੀ ਦੀਆਂ ਵੋਟਾਂ ਘੱਟਣ ਤੋਂ ਬਾਅਦ ਉਹ ਘਬਰਾਹਟ ਵਿਚ ਆ ਕੇ ਬੇਤੁਕੇ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਮਾਨਸਾ ਅਤੇ ਸਰਦੂਲਗੜ੍ਹ ਹਲਕੇ ’ਚ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ ਪਰ ਅਕਾਲੀ ਦਲ ਨੇ ਕੋਈ ਦੋਸ਼ ਨਹੀਂ ਲਾਇਆ। ਦੂਜੇ ਪਾਸੇ ਬੁੱਧ ਰਾਮ ਤੋਂ ਹੁਣ ਹਰਸਿਮਰਤ ਕੌਰ ਬਾਦਲ ਦੀ ਹੋਈ ਵੱਡੀ ਜਿੱਤ ਸਹਾਰੀ ਨਹੀਂ ਜਾ ਰਹੀ ਹੈ।

Advertisement
×