ਪੱਤਰ ਪ੍ਰੇਰਕ
ਨਥਾਣਾ, 11 ਅਪਰੈਲ
ਨਾਥਪੁਰਾ ਦੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਹੋਣ ਵਾਲੀ ਚੋਣ ਆਪਸੀ ਗੁੱਟਬੰਦੀ ਕਾਰਨ ਤੀਜੀ ਵਾਰ ਰੱਦ ਹੋ ਗਈ। ਇੰਸਪੈਕਟਰ ਰਵਿੰਦਰ ਕੁਮਾਰ ਅਤੇ ਇੰਸਪੈਕਟਰ ਕਮਲਜੀਤ ਸਿੰਘ ਮਾਨ ਇਹ ਚੋਣ ਕਰਵਾਉਣ ਲਈ ਪੁੱਜੇ ਹੋਏ ਸਨ ਪਰ ਦੋਵੇਂ ਧੜਿਆਂ ਦੀ ਆਪਸੀ ਸਹਿਮਤੀ ਨਾ ਹੋਣ ਕਾਰਨ ਇਹ ਚੋਣ ਮੁਲਤਵੀ ਕਰਨੀ ਪਈ। ਦੋਵੇਂ ਹੀ ਧੜੇ ਇੱਕ ਦੂਜੇ ਉੱਪਰ ਚੋਣ ਰੱਦ ਕਰਵਾਉਣ ਦਾ ਇਲਜ਼ਾਮ ਲਗਾ ਰਹੇ ਸਨ। ਪਿੰਡ ਪੂਹਲੀ ਦੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਵਿੱਚ ਸੁਮਨਪ੍ਰੀਤ ਸਿੰਘ ਨੂੰ ਪ੍ਰਧਾਨ ਅਤੇ ਨਰਦੇਵ ਸਿੰਘ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ। ਕਮੇਟੀ ਮੈਬਰਾਂ ਸੰਦੀਪ ਸਿੰਘ ਭੁੱਲਰ, ਕੁਲਦੀਪ ਸਿੰਘ, ਸੁਖਮੰਦਰ ਸਿੰਘ, ਗੁਰਚਰਨ ਕੌਰ ਅਤੇ ਰਮਿੰਦਰ ਕੌਰ ਨੇ ਸਰਬਸੰਮਤੀ ਨਾਲ ਇਨ੍ਹਾਂ ਅਹੁਦੇਦਾਰਾਂ ਦੀ ਚੋਣ ਕੀਤੀ। ਇਸੇ ਤਰ੍ਹਾਂ ਨਥਾਣਾ ਦੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਮੇ ਮੈਂਬਰਾਂ ਵੱਲੋਂ ਸੀਨੀਅਰ ਅਕਾਲੀ ਆਗੂ ਰੂਪ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਅੱਜ ਇਜਲਾਸ ਦੌਰਾਨ ਜਸਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕੁਲਦੀਪ ਸਿੰਘ ਕਾਲਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਸਿਕੰਦਰ ਸਿੰਘ, ਹਰਨੇਕ ਸਿੰਘ, ਅਜੈਬ ਸਿੰਘ, ਅੰਗਰੇਜ ਕੌਰ, ਸੁਖਜੀਤ ਕੌਰ ਅਤੇ ਹਰਵਿੰਦਰ ਸਿੰਘ ਨੇ ਇਸ ਸਰਬਸੰਮਤੀ ਵਾਸਤੇ ਸਹਿਮਤੀ ਦਿੱਤੀ। ਚੋਣ ਮੌਕੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਤੇਜ ਸਿੰਘ ਭੇਜੀ, ਦਰਸ਼ਨ ਸਿੰਘ ਮਾਲਵਾ ਅਤੇ ਅਮਰਜੀਤ ਸਿੰਘ ਹਾਜ਼ਰ ਸਨ।