ਅਕਾਲੀ ਦਲ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਮੁਜ਼ਾਹਰੇ

ਅਕਾਲੀ ਦਲ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਮੁਜ਼ਾਹਰੇ

ਬਰਨਾਲਾ ਵਿੱਚ ਰੋਸ ਮਾਰਚ ਕਰਦੇ ਹੋਏ ਅਕਾਲੀ ਦਲ ਬਾਦਲ ਦੇ ਕਾਰਕੁਨ।-ਫੋਟੋ: ਬੱਲੀ

ਮਨੋਜ ਸ਼ਰਮਾ
ਬਠਿੰਡਾ, 7 ਜੁਲਾਈ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਪੱਧਰੀ ਸੱਦੇ ’ਤੇ ਅੱਜ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਬਠਿੰਡਾ ਦੇ 9 ਸਰਕਲਾਂ ਵਿੱਚ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੈਟਰੋਲ, ਡੀਜ਼ਲ ਦੀਆਂ ਵਧੀਆਂ ਕੀਮਤਾਂ, ਬਿਜਲੀ ਬਿੱਲਾਂ, ਰਾਸ਼ਨ ਦੀ ਕਾਣੀ ਵੰਡ ਤੋਂ ਇਲਾਵਾ ਲੋਕ ਹਿੱਤ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਰਾਜਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਇਕਬਾਲ ਸਿੰਘ ਢਿੱਲੋਂ ਆਦਿ ਆਗੂਆਂ ਵੱਲੋਂ ਸੰਬੋਧਨ ਕਰਦੇ ਕਿਹਾ ਕਿ ਅੱਜ ਪੰਜਾਬ ਸਰਕਾਰ ਹਰ ਮੁੱਦੇ ਤੇ ਫੇਲ੍ਹ ਹੋਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਮੌਕੇ ਬਣਾਏ ਗਏ ਗਰੀਬਾਂ ਨੂੰ ਰਾਸ਼ਨ ਦੇਣ ਵਾਲੇ ਨੀਲੇ ਕਾਰਡ ਲਗਾਤਾਰ ਬਿਨਾਂ ਵਜ੍ਹਾ ਕੱਟ ਕੇ ਗ਼ਰੀਬ ਲੋਕਾਂ ਤੋਂ ਰੋਟੀ ਖੋਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਪੂਰੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਇਸ ਤੋਂ ਇਲਾਵਾ ਹਲਕਾ ਭੁਚੋ ਦੇ ਗੋਨਿਆਨਾ ਬਲਾਕ ਵਿੱਚ ਬਲਕਾਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੀਆਂਦੀਆਂ ਮਾਰੂ ਨੀਤੀਆਂ ਖ਼ਿਲਾਫ਼ ਰੋਸ ਧਰਨੇ ਵਿੱਚ ਗਏ।

ਬਰਨਾਲਾ (ਰਵਿੰਦਰ ਰਵੀ) ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਅੱਜ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਦੇ ਆਗੂਆਂ ਨੇ ਕਰੋਨਾ ਸਬੰਧੀ ਜਾਰੀ ਨਿਯਮਾਂ ਨੂੰ ਦਰਕਿਨਾਰ ਕਰਦਿਆਂ ਨਾ ਤਾਂ ਸਮਾਜਿਕ ਦੂਰੀ ਬਣਾਕੇ ਰੱਖੀ ਤੇ ਨਾ ਹੀ ਮਾਸਕ ਪਾਉਣਾ ਜ਼ਰੂਰੀ ਸਮਝਿਆ। ਅਕਾਲੀ ਦਲ ਵੱਲੋਂ ਕੋਵਿਡ-19 ਦੇ ਨਿਯਮਾਂ ਦੀ ਕੀਤੀ ਉਲੰਘਣਾ ਸਬੰਧੀ ਨਾ ਤਾਂ ਸਿਵਲ ਪ੍ਰਸ਼ਾਸ਼ਨ ਤੇ ਨਾ ਹੀ ਪੁਲੀਸ ਅਧਿਕਾਰੀਆਂ ਨੇ ਕੋਈ ਕਾਰਵਾਈ ਕਰਨੀ ਜ਼ਰੂਰੀ ਸਮਝੀ।

ਮੋਗਾ (ਮਹਿੰਦਰ ਸਿੰਘ ਰੱਤੀਆਂ) ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਲ ਕੀਮਤਾਂ ਵਿੱਚ ਵਾਧੇ ਤੇ ਰਾਸ਼ਨ ਵੰਡ ਦੇ ਨੀਲੇ ਕਾਰਡ ਸਿਆਸੀ ਵਿਤਕਰੇ ਤਹਿਤ ਕੱਟ ਦੇ ਵਿਰੋਧ ਵਜੋਂ ਅੱਚ ਪੰਜਾਬ ਭਰ ਦੇ ਪਿੰਡਾਂ ਤੇ ਸ਼ਹਿਰਾ ਅੰਦਰ ਰੋਸ ਧਰਨੇ ਦੀ ਕੜੀ ਤਹਿਤ ਇਥੇ ਪਿੰਡਾਂ ਸ਼ਹਿਰਾਂ ਤੇ ਧਰਨੇ ਦਿੱਤੇ ਗਏ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਬਾਘਾਪੁਰਾਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰੀ ਖੇਤਰ ਲੰਢੇਕੇ ’ਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ ਦੀ ਅਗਵਾਈ ਹੇਠ ਤੇ ਧਰਮਕੋਟ ’ਚ ਰਾਜਿੰਦਰ ਸਿੰਘ ਡੱਲਾ ਦੀ ਅਗਵਾਈ ਹੇਠ ਦਿੱਤੇ ਗਏ। ਜ਼ਿਲ੍ਹਾ ਪਰਿਸ਼ਦ ਸਾਬਕਾ ਮੈਂਬਰ ਬੂਟਾ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਪਿੰਡ ਦੌਲਤਪੁਰਾ ਤੇ ਜ਼ਿਲ੍ਹਾ ਪਰਿਸ਼ਦ ਸਾਬਕਾ ਮੈਂਬਰ ਗੁਰਬਿੰਦ ਸਿੰਘ ਦੀ ਅਗਵਾਈ ਹੇਠ ਪਿੰਡ ਸਿੰਘਾਂਵਾਲਾ ਤੇ ਬਲਜੀਤ ਸਿੰਘ ਜੱਸ ਮੰਗੇਵਾਲਾ ਦੀ ਅਗਵਾਈ ਹੇਠ ਪਿੰਡ ਮੰਗੇਵਾਲਾ ’ਚ ਧਰਨੇ ਦਿੱਤੇ।

ਮਾਨਸਾ (ਹਰਦੀਪ ਸਿੰਘ ਜਟਾਣਾ) ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨਾਜਜ ਮੰਡੀ ’ਚ ਕੱਟੇ ਗਏ ਰਾਸ਼ਨ ਕਾਰਡਾਂ ਤੇ ਹੋਰ ਮੁੱਦਿਆਂ ਨੂੰ ਲੈ ਕੇ ਧਰਨਾ ਲਗਾਇਆ। ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਿੱਥੇ ਕਰੋਨਾ ਬਿਮਾਰੀ ਦੇ ਚੱਲਦਿਆਂ ਹਰ ਵਰਗ ਦੇ ਕਾਰੋਬਾਰ ਬੰਦ ਹੋਣ ਕਿਨਾਰੇ ਹਨ, ਉਥੇ ਸਰਕਾਰ ਲੋਕਾਂ ਨੂੰ ਸਹਾਰਾ ਦੇਣ ਦੀ ਬਜਾਏ ਉਨ੍ਹਾਂ ’ਤੇ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੱਟੇ ਰਾਸ਼ਨ ਕਾਰਡ ਤੁਰੰਤ ਬਹਾਲ ਕਰੇ ਤੇ ਲੋੜਵੰਦਾਂ ਨੂੰ ਤੁਰੰਤ ਬਣਦੀਆਂ ਸਹੂਲਤਾਂ ਦੇਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੰਤਰਰਾਸ਼ਟਰੀ ਮੰਡੀ ਵਿੱਚ ਜਿਸ ਤਰ੍ਹਾਂ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ, ਉਸੇ ਤਰ੍ਹਾਂ ਤੇਲ ਦੀਆਂ ਕੀਮਤਾਂ ਘੱਟ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਜਗਦੀਪ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਦਿੱਤੇ ਹਨ। ਪੰਜਾਬ ਸਰਕਾਰ ਤੇ ਕੇਂਦਰੀ ਕਾਂਗਰਸ ਦੀ ਨਿਖੇਧੀ ਕਰਦਿਆਂ ਵਪਾਰ ਮੰਡਲ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਸਰਕਾਰ ਹਰ ਫਰਟ ’ਤੇ ਫੇਲ੍ਹ ਹੋ ਚੁੱਕੀ ਹੈ।

ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ ’ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮੁਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਅੱਜ ਹਲਕੇ ਦੇ ਪਿੰਡਾਂ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਵਧ ਰਹੀਆਂ ਤੇਲ ਕੀਮਤਾਂ ਤੇ ਗਰੀਬਾਂ ਦੇ ਕੱਟੇ ਗਏ ਆਟਾ-ਦਾਲ (ਨੀਲੇ) ਕਾਰਡਾਂ ਖ਼ਿਲਾਫ਼ ਧਰਨੇ ਦੇ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਪਿੰਡ ਜਗਾ ਰਾਮ ਤੀਰਥ ’ਚ ਦਿੱਤੇ ਧਰਨੇ ਨੂੰ ਸਬੋਧਨ ਕਰਦਿਆਂ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ ਨੇ ਕੇਂਦਰ ਸਰਕਾਰ ਵੱਲੋਂ ਆਏ ਦਿਨ ਤੇਲ ਦੀਆਂ ਵਧਾਈਆਂ ਜਾ ਰਹੀਆਂ ਕੀਮਤਾਂ ਤੇ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਦੀ ਸਖ਼ਤ ਨਿਖੇਧੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All