ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਦਲ ਯੂਨਾਈਟਡ ਵੱਲੋਂ 25 ਮੈਂਬਰੀ ਕਮੇਟੀ ਕਾਇਮ

ਯੂਨਾਈਟਡ ਅਕਾਲੀ ਦਲ ਵੱਲੋਂ ਧਰਮਕੋਟ ’ਚ 25 ਮੈਂਬਰੀ ਕਮੇਟੀ ਬਣਾਈ ਗਈ ਹੈ। ਗੁਰਦੁਆਰਾ ਬਾਬਾ ਪੂਰਨ ਸਿੰਘ ਵਿੱਚ ਪਾਰਟੀ ਦੇ ਕਾਰਜਕਾਰੀ ਕੌਮੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ ਦੇ ਅਗਵਾਈ ਹੇਠ ਇੱਕ ਭਰਵੀਂ ਬੈਠਕ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜਥੇਦਾਰ...
ਧਰਮਕੋਟ ’ਚ ਨਵੀਂ ਚੁਣੀ ਗਈ ਕਮੇਟੀ ਨਾਲ ਜਥੇਦਾਰ ਬੂਟਾ ਸਿੰਘ ਰਣਸੀਂਹ ਤੇ ਹੋਰ।
Advertisement

ਯੂਨਾਈਟਡ ਅਕਾਲੀ ਦਲ ਵੱਲੋਂ ਧਰਮਕੋਟ ’ਚ 25 ਮੈਂਬਰੀ ਕਮੇਟੀ ਬਣਾਈ ਗਈ ਹੈ। ਗੁਰਦੁਆਰਾ ਬਾਬਾ ਪੂਰਨ ਸਿੰਘ ਵਿੱਚ ਪਾਰਟੀ ਦੇ ਕਾਰਜਕਾਰੀ ਕੌਮੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ ਦੇ ਅਗਵਾਈ ਹੇਠ ਇੱਕ ਭਰਵੀਂ ਬੈਠਕ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਕਰੋੜ ਸਿੰਘ, ਸ਼ਹਿਰੀ ਪ੍ਰਧਾਨ ਭਾਈ ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਧੱਲੇਕੇ, ਭਾਈ ਬਲਜੀਤ ਸਿੰਘ ਅਕਾਲੀ ਵਾਲਾ ਅਤੇ ਗੁਰਲਾਲ ਸਿੰਘ ਧਰਮਕੋਟ ਤੇ ਹੋਰ ਆਗੂ ਹਾਜ਼ਰ ਹੋਏ। ਜਥੇਦਾਰ ਬੂਟਾ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੂਰਾ ਪੰਜਾਬ ਦਰਿਆਵਾਂ ਦੇ ਪਾਣੀ ਦੀ ਮਾਰ ਹੇਠ ਹੈ ਪਰ ਸਰਕਾਰ ਨੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਅਜੇ ਤੱਕ ਕੋਈ ਠੋਸ ਰਣਨੀਤੀ ਨਹੀਂ ਘੜੀ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਨਾਂ ਕਰਨਾਂ ਸਿੱਖ ਕੌਮ ਅੰਦਰ ਦੇਸ਼ ਅੰਦਰ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਿਹਾ ਹੈ। ਇਸ ਮੌਕੇ  ਹਲਕੇ ’ਚ ਪਾਰਟੀ ਦੀ ਮਜ਼ਬੂਤੀ ਲਈ 25 ਮੈਂਬਰੀ ਕਮੇਟੀ ਬਣਾਈ ਗਈ।

Advertisement
Advertisement
Show comments