Akali Dal Waris Punjab: ਚੀਮਾ ਦੇ ਕਈ ਪਰਿਵਾਰ ਵਾਰਸ ਪੰਜਾਬ ’ਚ ਸ਼ਾਮਲ
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ ਮਨਪ੍ਰੀਤ ਸਿੰਘ ਚੀਮਾ ਅਤੇ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪਿੰਡ ਚੀਮਾ ਵਿੱਚ ਇਕੱਠ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਜਸਵਿੰਦਰ...
Advertisement
ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ ਮਨਪ੍ਰੀਤ ਸਿੰਘ ਚੀਮਾ ਅਤੇ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪਿੰਡ ਚੀਮਾ ਵਿੱਚ ਇਕੱਠ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਬਦਲਾਅ ਲਿਆਉਣ ਵਾਲਿਆਂ ਨੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਸੱਚਮੁੱਚ ਹੀ ਬਦਲ ਕੇ ਰੱਖ ਦਿੱਤਾ ਹੈ। ਇਸ ਵੇਲੇ ਪੰਜਾਬ ਵਿੱਚ ਹੱਕੀ ਮੰਗਾਂ ਦੀ ਮੰਗ ਕਰਨ ਵਾਲਿਆਂ ਨੂੰ ਡੰਡੇ ਦੇ ਜ਼ੋਰ ਉੱਤੇ ਦਬਾਇਆ ਜਾ ਰਿਹਾ ਹੈ। ਪੰਜਾਬ ਵਿੱਚ ਕਾਨੂੰਨ ਦਾ ਰਾਜ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਵਿੱਚੋਂ ਭਵਿੱਖ ਸਾਫ਼ ਦਿਖਾਈ ਦੇ ਰਿਹਾ ਹੈ।
ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ, ਸੰਦੀਪ ਸਿੰਘ ਮੌਜਗੜ੍ਹ, ਬਚਿੱਤਰ ਸਿੰਘ ਖਾਲਸਾ, ਮਨਜੀਤ ਸਿੰਘ ਖੈਹਿਰਾ, ਹਰਪ੍ਰੀਤ ਸਿੰਘ ਸਮਰਾ, ਗੁਰਵੰਤ ਸਿੰਘ ਨਿਹਾਲਗੜ੍ਹ ਅਤੇ ਗੁਰਪ੍ਰੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
Advertisement
Advertisement
Advertisement
×

