ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 22 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ ਅਤੇ ਇਸ ਨੇ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਮੂਹਰੇ ਹੋ ਕੇ ਲੜਾਈ ਲੜੀ ਹੈ ਅਤੇ ਅੱਗੇ ਤੋਂ ਵੀ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਜੱਦੋਜਹਿਦ ਕਰਦਾ ਰਹੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫਰੀਦਕੋਟ ਤੋਂ ਅਕਾਲੀ ਦਲ ਵੱਲੋਂ ਚੋਣ ਮੈਦਾਨ ‘ਚ ਉਤਾਰੇ ਗਏ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਅੱਜ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਗਤਾ ਭਾਈ, ਕੋਠਾ ਗੁਰੂ, ਜਲਾਲ, ਭਾਈ ਰੂਪਾ ਤੇ ਮਹਿਰਾਜ ਵਿਖੇ ਪਾਰਟੀ ਵਰਕਰਾਂ ਦੀਆਂ ਸਰਕਲ ਪੱਧਰੀ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਲੋਕ ਅਕਾਲੀ ਸਰਕਾਰਾਂ ਸਮੇਂ ਹੋਏ ਇਤਿਹਾਸਕ ਕੰਮਾਂ ਨੂੰ ਯਾਦ ਕਰ ਰਹੇ ਹਨ। ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਹਰਿੰਦਰ ਸਿੰਘ ਮਹਿਰਾਜ, ਸਤਿਨਾਮ ਸਿੰਘ ਭਾਈਰੂਪਾ, ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ, ਨਿਰਮਲ ਸਿੰਘ ਮਹਿਰਾਜ, ਡਾ. ਜਸਪਾਲ ਸਿੰਘ ਦਿਆਲਪੁਰਾ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਸਲਾਬਤਪੁਰਾ, ਗਗਨਦੀਪ ਗਰੇਵਾਲ, ਮਨਜੀਤ ਧੁੰਨਾ ਤੇ ਜਗਮੋਹਨ ਭਗਤਾ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ।