ਅਕਾਲੀ ਦਲ ਦੇ ਟਕਸਾਲੀ ਵਰਕਰ ਇਕਜੁੱਟ ਹੋਏ
ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਟਕਸਾਲੀ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਤਪਾ ਵਿੱਚ ਹੋਈ। ਇਸ ਮੌਕੇ ਅਕਾਲੀ ਆਗੂ ਤਰਲੋਚਨ ਬਾਂਸਲ, ਭਗਵਾਨ ਸਿੰਘ ਭਾਨਾ ਮੌੜ, ਸਾਬਕਾ ਕੌਂਸਲਰ ਗੁਰਮੀਤ ਸਿੰਘ ਰੋੜ, ਸਰਪੰਚ ਡੋਗਰ ਸਿੰਘ ਅਤੇ ਜਤਿੰਦਰ ਸਿੰਘ ਉੱਗੋਕੇ ਆਦਿ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸਮੂਹ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ ਹੈ। ਪਾਰਟੀ ਪ੍ਰਤੀ ਜਿੰਨਾ ਵਰਕਰਾਂ ਦੇ ਕੋਈ ਗਿਲੇ ਸ਼ਿਕਵੇ ਹਨ, ਉਨ੍ਹਾਂ ਦੇ ਘਰ-ਘਰ ਜਾ ਕੇ ਸ਼ਿਕਵੇ ਦੂਰ ਕਰ ਕੇ ਪਾਰਟੀ ਨਾਲ ਤੋਰਿਆ ਜਾਵੇਗਾ ਤੇ ਪਾਰਟੀ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਮੌਕੇ ਰੋਹਿਤ ਮਿੱਤਲ, ਹਰਜਿੰਦਰ ਸਿੰਘ, ਹਰਦੀਪ ਸਿੰਘ, ਗੁਰਬੀਰ ਸਿੰਘ, ਗੁਰਵਿੰਦਰ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ,ਰਾਹੁਲ ਭਾਗਾਂ ਵਾਲਾ, ਸਾਬਕਾ ਕੌਂਸਲਰ ਗੁਰਮੀਤ ਸਿੰਘ ਰੋੜ, ਵਿਨੋਦ ਕੁਮਾਰ ਕਾਲਾ ਕੌਂਸਲਰ, ਜੋਨੀ ਤਪਾ, ਮਨੀਸ਼ ਕੁਮਾਰ ਤਪਾ, ਲਖਬੀਰ ਤਪਾ, ਦਰਸ਼ਨ ਤਪਾ, ਗੁਰਵਿੰਦਰ ਸਿੰਘ ਘੁੰਨਸ ਅਤੇ ਹੋਰ ਵੀ ਪਾਰਟੀ ਵਰਕਰ ਮੌਜੂਦ ਸਨ। ਜ਼ਿਕਰਯੋਗ ਹੈ ਕਿ ਅੱਜ ਦੀ ਮੀਟਿੰਗ ਵਿੱਚ ਪਾਰਟੀ ਦੇ ਹਲਕਾ ਇੰਚਾਰਜ ਸ਼ਾਮਲ ਨਹੀਂ ਹੋਏ।