ਪੱਤਰ ਪ੍ਰੇਰਕ
ਸਰਦੂਲਗੜ੍ਹ 28 ਦਸੰਬਰ
ਇਥੇ ਮੁੱਖ ਮੰਤਰੀ ਦੀ ਰੈਲੀ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਦੇ ਭਰਾ ਮੇਜਰ ਸਿੰਘ ਦੇ ਲੜਕੇ ਭਗਵੰਤ ਸਿੰਘ ਨੇ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭੂੰਦੜ ਦੇ ਭਤੀਜੇ ਭਗਵੰਤ ਸਿੰਘ ਨੂੰ ਪਾਰਟੀ ’ਚ ਸ਼ਾਮਲ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਭਗਵੰਤ ਸਿੰਘ ਨੇ ਕਿਹਾ ਕਿ ਉਸ ਨੂੰ ਅਕਾਲੀ ਦਲ ਵਿੱਚ ਘੁਟਣ ਮਹਿਸੂਸ ਹੋ ਰਹੀ ਸੀ ਜਿਸ ਕਰਕੇ ਉਸ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਹੈ।