DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀ ਆਗੂ ਸੁਖਪਾਲ ਨੰਨੂ ਦਾ ਸਨਮਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੂੰ ਫਿਰੋਜ਼ਪੁਰ ਸ਼ਹਿਰੀ ਹਲਕਾ ਇੰਚਾਰਜ ਨਿਯੁਕਤ ਕਰਨ ਦੇ ਐਲਾਨ ਤੋਂ ਬਾਅਦ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਅੱਜ ਉਨ੍ਹਾਂ ਦੀ...

  • fb
  • twitter
  • whatsapp
  • whatsapp
featured-img featured-img
ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਸਿੰਘ ਨੰਨੂ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੂੰ ਫਿਰੋਜ਼ਪੁਰ ਸ਼ਹਿਰੀ ਹਲਕਾ ਇੰਚਾਰਜ ਨਿਯੁਕਤ ਕਰਨ ਦੇ ਐਲਾਨ ਤੋਂ ਬਾਅਦ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਅੱਜ ਉਨ੍ਹਾਂ ਦੀ ਕੋਠੀ ’ਚ ਵਰਕਰਾਂ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ। ਸਮਾਰੋਹ ਦੌਰਾਨ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਸਿਰੋਪਾ ਦੇ ਕੇ ਨੰਨੂ ਦਾ ਸਵਾਗਤ ਕੀਤਾ। ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਜ਼ਰ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਹੀ ਉਨ੍ਹਾਂ ਦੀ ਜਿੰਦ-ਜਾਨ ਹਨ ਅਤੇ ਉਨ੍ਹਾਂ ਦਾ ਸਤਿਕਾਰ ਹਮੇਸ਼ਾਂ ਸਰਵਉੱਚ ਰਹੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਇਲਾਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਸੁਖਪਾਲ ਨੰਨੂ ਨੇ ਸੰਬੋਧਨ ਕਰਦਿਆਂ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਇਲਾਕੇ ਦੇ ਹੋਰ ਪ੍ਰਮੁੱਖ ਆਗੂ ਅਤੇ ਵਰਕਰ ਹਾਜ਼ਰ ਸਨ।

Advertisement
Advertisement
×