ਅਕਾਲੀ ਆਗੂ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ
ਹਲਕੇ ਦੇ ਇੱਕ ਪ੍ਰਮੁੱਖ ਅਕਾਲੀ ਆਗੂ ਮਾਸਟਰ ਸੰਤੋਖ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ। ਇਸ ਟਕਸਾਲੀ ਅਕਾਲੀ ਆਗੂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਹੋਣ ਨਾਲ ਪਿੰਡ ਵਿੱਚ ਅਕਾਲੀ ਦਲ ਨੂੰ ਝਟਕਾ ਲੱਗਿਆ ਹੈ। ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਮਾਸਟਰ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ। ਵਿਧਾਇਕ ਸ੍ਰੀ ਢੋਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਮੇਤ ਲੋਕ ਹਿੱਤਾਂ ਦੇ ਕਾਰਜਾਂ ਨੂੰ ਮੁੱਖ ਰੱਖ ਕੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਮਾਸਟਰ ਸੰਤੋਖ ਸਿੰਘ ਅਤੇ ਸਾਥੀਆਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਏਜੰਡਾ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ, ਜਿਸ ਵਿੱਚ ਸਰਕਾਰ ਪੂਰੀ ਤਰ੍ਹਾਂ ਸਫ਼ਲ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮਨਸੂਬੇ ਪੂਰੀ ਤਰ੍ਹਾਂ ਸਾਫ਼ ਅਤੇ ਸਪੱਸ਼ਟ ਹਨ, ਜਿਸ ਨੂੰ ਸਰਕਾਰੀ ਅਫਸਰਾਂ ਨੇ ਵੀ ਕਬੂਲ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।
