ਸ਼ਹਿਣਾ: ਲਾਗਲੇ ਪਿੰਡ ਲੀਲੋਂ ਦੀ ਸਰਪੰਚ ਕੁਲਵਿੰਦਰ ਕੌਰ ਅਤੇ ਉਸ ਦਾ ਪਤੀ ਭਗਤ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ‘ਆਪ’ ਪਾਰਟੀ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ‘ਆਪ’ ਪਾਰਟੀ ’ਚ ਜਗਰਾਉਂ ਦੀ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਸਿਰੋਪਾਓ ਭੇਟ ਕਰਕੇ ਪਾਰਟੀ ’ਚ ਸ਼ਾਮਲ ਕੀਤਾ। ‘ਆਪ’ ਆਗੂ ਸੁਖਦੇਵ ਸਿੰਘ ਝੋਰਡ ਅਤੇ ਅਮਨਦੀਪ ਸਿੰਘ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਦੀਆਂ ਵੱਖ-ਵੱਖ ਪਾਰਟੀ ਦੇ ਵਰਕਰ ਵੱਡੀ ਪੱਧਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਵਿਧਾਇਕ ਬੀਬੀ ਮਾਣੂੰਕੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ‘ਆਪ’ ਦੀ ਬੇਦਾਗ ਦਿੱਖ ਨੂੰ ਧੁੰਦਲਾ ਕਰਨ ਲਈ ਕੋਈ ਮੁੱਦਾ ਨਹੀਂ ਹੈ ਅਤੇ ਸਿਰਫ਼ ਗੁਮਰਾਹਕੁਨ ਪ੍ਰਚਾਰ ਹੈ। ਉਨ੍ਹਾਂ ਨੇ ਇਲਾਕਾ ਵਾਸੀਆਂ ਤੋਂ ਗੁਰਮੇਲ ਸਿੰਘ ਘਰਾਚੋਂ ਲਈ ਵੋਟ ਦੀ ਮੰਗ ਕੀਤੀ। ਇਸ ਮੌਕੇ ਤੇਜਿੰਦਰ ਸਿੰਘ ਬਲਾਕ ਪ੍ਰਧਾਨ, ਕੁਲਦੀਪ ਸਿੰਘ ਸਰਕਲ ਪ੍ਰਧਾਨ, ਸੁਖਦੇਵ ਸਿੰਘ ਝੋਰਡ, ਸਤਨਾਮ ਸਿੰਘ ਗੋਸਲ, ਸੁਖਾ ਸਿੰਘ ਬਰਾੜ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ