ਭਗਤਾ ਭਾਈ (ਪੱਤਰ ਪ੍ਰੇਰਕ): ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂਂ ਗੁਰਪ੍ਰੀਤ ਸਿੰਘ ਮਲੂਕਾ ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੀ ਅਗਵਾਈ ਹੇਠ ਬਿਜਲੀ ਘਰ ਭਗਤਾ ਭਾਈ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਅਕਾਲੀ-ਬਸਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਬਿਜਲੀ ਦੇ ਲੱਗ ਰਹੇ ਕੱਟਾਂ ‘ਤੇ ਸੂਬਾ ਸਰਕਾਰ ਨੂੰ ਲਾਹਣਤਾਂ ਪਾਉਣ ਲਈ ਪੱਖੀਆਂ ਵੰਡੀਆਂ।