ਸੂਬਾਈ ਮੁਕਾਬਲੇ ’ਚ ਆਲਮਪਾਲ ਨੂੰ ਚਾਂਦੀ ਦਾ ਤਗਮਾ
ਸਿੱਖਿਆ ਵਿਭਾਗ ਵੱਲੋਂ ਰੋਹਤਕ ਵਿੱਚ 15 ਤੋਂ 17 ਅਕਤੂਬਰ ਤੱਕ ਕਰਵਾਏ ਗਏ 58ਵੇਂ ਹਰਿਆਣਾ ਰਾਜ ਪੱਧਰੀ ਸਕੂਲ ਵੇਟ ਲਿਫਟਿੰਗ ਖੇਡ ਮੁਕਾਬਲਿਆਂ ਵਿੱਚ ਭਗਤ ਪਬਲਿਕ ਸਕੂਲ ਸੰਤਨਗਰ ਦੇ ਖਿਡਾਰੀ ਆਲਮਪਾਲ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਦੇ ਪ੍ਰਿਸੀਪਲ ਨਵਪ੍ਰੀਤ ਸਿੰਘ ਭੰਗੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਤਿੰਨ ਖਿਡਾਰੀ ਆਲਮਪਾਲ ਸਿੰਘ, ਅੰਸ਼ਦੀਪ ਸਿੰਘ ਅਤੇ ਸੁਖਚੈਨ ਸਿੰਘ ਨੇ ਹਿੱਸਾ ਲਿਆ। ਆਲਮਪਾਲ ਸਿੰਘ ਨੇ ਸਿਰਸਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਦੇ ਹੋਏ ਅੰਡਰ-19 ਵੇਟਲਿਫਟਿੰਗ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਅੱਜ ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਨਵਪ੍ਰੀਤ ਸਿੰਘ ਭੰਗੂ ਨੇ ਕਿਹਾ ਕਿ ਭਗਤ ਪਬਲਿਕ ਸਕੂਲ ਸੰਤਨਗਰ ਵਿੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੇਟਲਿਫਟਿੰਗ ਕੋਚ ਕਰਮਜੀਤ ਕੌਰ ਅਤੇ ਸਟਾਫ਼ ਮੈਂਬਰ ਮੌਜੂਦ ਸਨ।