ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਿਮਾਚਲ ’ਚ ਮੀਂਹ ਮਗਰੋਂ ਮਾਲਵੇ ਦੇ ਜ਼ਿਲ੍ਹਿਆਂ ’ਚ ਚੌਕਸੀ

ਮਾਨਸਾ ਸਮੇਤ ਕਈ ਜ਼ਿਲ੍ਹਿਆਂ ਦੇ ਅਧਿਕਾਰੀ ਹਰਕਤ ’ਚ ਆਏ
Advertisement

ਪੱਤਰ ਪ੍ਰੇਰਕ

ਮਾਨਸਾ, 28 ਜੂਨ

Advertisement

ਮਾਲਵਾ ਖੇਤਰ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਭਾਵੇਂ ਅਜੇ ਹੜ੍ਹਾਂ ਵਾਲੀ ਬਿਲਕੁਲ ਕੋਈ ਗੱਲ ਨਹੀਂ ਹੈ, ਪਰ ਪੰਜਾਬ ਸਰਕਾਰ ਨੂੰ ਹਿਮਾਚਲ ਪ੍ਰਦੇਸ਼ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮਚਾਈ ਮੀਂਹ ਦੀ ਤਬਾਹੀ ਮਗਰੋਂ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਸਬੰਧੀ ਸੁਚੇਤ ਰਹਿਣ ਦੀ ਹਦਾਇਤ ਕੀਤੀ ਗਈ ਹੈ। ਮਾਲਵਾ ਦੇ ਜਿਹੜੇ ਜ਼ਿਲ੍ਹਿਆਂ ’ਚੋਂ ਘੱਗਰ ਦਰਿਆ ਲੰਘਦਾ ਹੈ, ਅਕਸਰ ਬਰਸਾਤ ਵੇਲੇ ਬੰਨ੍ਹਾਂ ਦੇ ਟੁੱਟਣ ਕਾਰਨ ਲੋਕਾਂ ਦੀ ਜਾਨ-ਮਾਲ ਦਾ ਭਾਰੀ ਨੁਕਸਾਨ ਕਰਦਾ ਹੈ। ਮਾਨਸਾ ਦੇ ਡੀਸੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਅੱਗੇ ਆਦੇਸ਼ ਕਰਦਿਆਂ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਹੁਣ ਤੋਂ ਹੀ ਚੌਕਸ ਰਹਿਣ ਦੀ ਲੋੜ ਹੈ। ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਅਕਸਰ ਹੜ੍ਹਾਂ ਦੀ ਮਾਰ ਹੇਠ 39 ਪਿੰਡ ਆਉਂਦੇ ਹਨ, ਇਨ੍ਹਾਂ ਵਿੱਚੋਂ 23 ਪਿੰਡਾਂ ਦਾ ਸਬੰਧ ਬੁਢਲਾਡਾ ਸਬ ਡਿਵੀਜ਼ਨ ਜਦੋਂਕਿ 16 ਪਿੰਡਾਂ ਦਾ ਸਬੰਧ ਸਬ ਡਿਵੀਜ਼ਨ ਸਰਦੂਲਗੜ੍ਹ ਨਾਲ ਹੈ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤ ਦੌਰਾਨ ਪਾਣੀ ਦੇ ਪੱਧਰ ’ਤੇ ਨਜ਼ਰ ਬਣਾਏ ਰੱਖਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧਕੀ ਕੰਪਲੈਕਸ ’ਚ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਨੰਬਰ 01652-229082 ’ਤੇ ਕੋਈ ਵੀ ਵਿਅਕਤੀ ਹੜ੍ਹ ਸਬੰਧੀ ਸੂਚਨਾ ਦੇ ਸਕਦਾ ਹੈ।

ਕਾਰਜਕਾਰੀ ਇੰਜੀਨੀਅਰ ਡਰੇਨੇਜ਼ ਜਗਮੀਤ ਸਿੰਘ ਭਾਕੜ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ ਪਾਣੀ ਦੀ ਸਮਰੱਥਾ 25650 ਕਿਊਸਿਕ ਹੈ ਅਤੇ ਮੌਜੂਦਾ ਸਮੇਂ ਘੱਗਰ ਦਰਿਆ ਵਿੱਚ 400 ਕਿਊਸਿਕ ਪਾਣੀ ਚੱਲ ਰਿਹਾ ਹੈ, ਜੋ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ।

Advertisement