ਕੁੱਲ ਹਿੰਦ ਕਿਸਾਨ ਸਭਾ ਵੱਲੋਂ ਪੰਜਾਬ ਬੰਦ ਲਈ ਵਿਉਂਤਬੰਦੀ

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਪੰਜਾਬ ਬੰਦ ਲਈ ਵਿਉਂਤਬੰਦੀ

ਮੋਗਾ ਵਿੱਚ ਮੀਟਿੰਗ ਕਰਦੇ ਹੋਏ ਕਿਸਾਨ ਆਗੂ।

ਮਹਿੰਦਰ ਸਿੰਘ ਰੱਤੀਆਂ

ਮੋਗਾ, 20 ਸਤੰਬਰ 

ਦੇਸ਼ ਵਿੱਚ ਖੇਤੀ ਬਿੱਲ ਖਿਲਾਫ਼ ਚੱਲ ਰਹੇ ਅੰਦੋਲਨ ਨੂੰ ਤਕੜਾ ਕਰਨ ਹਿੱਤ ਅਤੇ 25 ਦੇ ਪੰਜਾਬ ਨੂੰ ਮੁਕੰਮਲ ਬੰਦ ਕਰਨ ਵਾਸਤੇ ਕੁੱਲ ਹਿੰਦ ਕਿਸਾਨ ਸਭਾ ਨੇ ਜ਼ੋਰਦਾਰ ਲਾਮਬੰਦੀ ਦਾ ਹੋਕਾ ਦਿੱਤਾ ਹੈ। ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿੱਚ ਭੁਪਿੰਦਰ ਸਾਂਭਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਬੰਤ ਬਰਾੜ ਨੇ ਕਿਹਾ ਕਿ ਮੌਜੂਦਾ ਅੰਦੋਲਨ ਵਿੱਚ ਪੰਜਾਬ ਦੇ ਕਿਸਾਨ, ਹਿੰਦੁਸਤਾਨ ਦੀ ਕਿਸਾਨੀ ਨੂੰ ਰਾਹ ਵਿਖਾਉਣਗੇ। ਪੰਜਾਬ ਦੇ ਜੁਝਾਰੂ ਲੋਕ ਮੋਦੀ ਦੀਆਂ ਲੋਕ ਵਿਰੋਧੀ ਮਨਮਾਨੀਆਂ ਨੂੰ ਕਿਸੇ ਕੀਮਤ ਉੱਤੇ ਪ੍ਰਵਾਨ ਨਹੀਂ ਕਰਨਗੇ ਅਤੇ ਮੋਦੀ ਹਕੂਮਤ ਵਿਰੁੱਧ ਕਿਸਾਨਾਂ ਦੀ ਜੰਗ ਵਿੱਚ, ਸਮੁੱਚਾ ਪਾਰਟੀ ਕਾਡਰ ਆਪਣਾ ਆਪ ਨੂੰ ਝੋਕੇਗਾ। 

ਜਥੇਬੰਦੀ ਦੇ ਸੂਬਾ ਸਕੱਤਰ ਬਲਦੇਵ ਸਿੰਘ ਨਿਹਾਲਗੜ ਨੇ ਕਿਹਾ ਖੇਤੀ ਬਿੱਲ ਅਤੇ ਬਿਜਲੀ ਬਿੱਲ 2020 ਖਿਲਾਫ਼ ਜਥੇਬੰਦੀ ਦੀਆਂ ਸਾਰੀਆਂ ਇਕਾਈਆਂ 25 ਦੇ ਪੰਜਾਬ ਮੁਕੰਮਲ ਬੰਦ ਦੀ ਰੂਪਰੇਖਾ ਤਿਆਰ ਕਰਨ ਵਾਸਤੇ 21 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਸਾਂਝੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ। ਉਨ੍ਹਾਂ ਕਿਹਾ ਕਿ 25 ਨੂੰ ਪੰਜਾਬ ਬੰਦ ਦੀ ਤਿਆਰੀ ਵਿੱਚ ਪਿੰਡਾਂ ਵਿੱਚ ਕਿਸਾਨਾਂ ਨੂੰ ਇਕੱਠਾ ਕਰਕੇ ਜ਼ੋਰਦਾਰ ਲਾਮਬੰਦੀ ਕੀਤੀ ਜਾਵੇਗਾ ਅਤੇ ਇਸਦੇ ਦੌਰਾਨ ਕਿਸਾਨਾਂ ਮਜਦੂਰਾਂ ਅਤੇ ਆਮ ਲੋਕਾਂ ਨੂੰ ਇਹਨਾਂ ਮਾਰੂ ਆਰਡੀਨੈਂਸਾਂ ਤੋਂ ਜਾਣੂੰ ਕਰਵਾ ਕੇ, ਮੌਜੂਦਾ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸਭਾ ਪਟਿਆਲਾ ਅਤੇ ਬਾਦਲ ਪਿੰਡ ਚੱਲ ਰਹੇ ਧਰਨਿਆਂ ਅਤੇ 24, 25, 26 ਨੂੰ ਰੇਲ ਮਾਰਗ ਜਾਮ ਕਰਨ ਦੇ ਐਕਸ਼ਨ ਦੀ ਹਮਾਇਤ ਕਰਦੀ ਹੈ।

ਮੀਟਿੰਗ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਲਕਰਨ ਬਰਾੜ, ਮੀਤ ਪ੍ਰਧਾਨ ਸੂਰਤ ਸਿੰਘ, ਸੁਰਿੰਦਰ ਸਿੰਘ ਢੰਡੀਆਂ, ਕੁਲਦੀਪ ਭੋਲਾ, ਹਰਬੰਸ ਸਿੰਘ ਹੈਬਤਪੁਰ, ਮੁਕੰਦ ਲਾਲ ਅਤੇ ਸੁਤੰਤਰ ਕੁਮਾਰ ਭਗਤ ਸਿੰਘ ਨਗਰ, ਕਸ਼ਮੀਰ ਸਿੰਘ ਫਿਰੋਜਪੁਰ, ਜਗਰਾਜ ਸਿੰਘ ਹੀਰਕੇ, ਸੰਦੀਪ ਅਰੋੜਾ ਮਹਿਤਪੁਰ, ਹਰਜਿੰਦਰ ਸਿੰਘ ਮੌਜੀ, ਤਰਲੋਕ ਸਿੰਘ ਭਬਿਆਣਾ, ਜਸਵਿੰਦਰ ਸਿੰਘ ਭੰਗਾਲਾ ਅਤੇ ਸੁਖਜਿੰਦਰ ਮਹੇਸਰੀ ਹਾਜ਼ਰ ਸਨ।

ਡੀਟੀਐੱਫ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ

ਮਾਨਸਾ (ਪੱਤਰ ਪ੍ਰੇਰਕ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਨੂੰਨਾਂ ਦਾ ਵਿਰੋਧ ਕਰਦਿਆਂ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਦੇਸ਼ ਦੀਆਂ 260 ਤੋਂ ਵੀ ਵੱਧ ਕਿਸਾਨ ਜਥੇਬੰਦੀਆਂ ਦੁਆਰਾ ਦਿੱਤੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਤਹਿਤ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਿਆਰ ਕੋਟਲੀ, ਅਮਲੋਕ ਡੇਲੂਆਣਾ ਅਤੇ ਓਮ ਪ੍ਰਕਾਸ਼ ਨੇ ਦੱਸਿਆ ਕਿ ਮੋਦੀ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਬਜਾਏ, ਸਰਮਾਏਦਾਰ ਕੰਪਨੀਆਂ ਪੱਖੀ ਖੇਤੀ ਕਨੂੰਨ ਬਣਾ ਕੇ ਭਾਰਤੀ ਅਰਥਵਿਵਸਥਾ ਅਤੇ ਕਿਸਨੀ ਦਾ ਲੱਕ ਤੋੜਨ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All