ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੁਨਰਵਾਸ ਲਈ ਹਰ ਤਰ੍ਹਾਂ ਦਾ ਸਹਿਯੋਗ: ਐੱਸ.ਪੀ. ਬਘੇਲ
ਮੱਛੀ ਪਾਲਣ, ਪਸ਼ੂ ਪਾਲਣ, ਡੇਅਰੀ ਅਤੇ ਪੰਚਾਇਤੀ ਰਾਜ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਨੇ ਅੱਜ ਫਿਰੋਜ਼ਪੁਰ ਵਿੱਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੁਨਰਵਾਸ, ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਨੂੰ ਨੁਕਸਾਨ ਦੇ ਮੁਆਵਜ਼ੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ।...
ਮੱਛੀ ਪਾਲਣ, ਪਸ਼ੂ ਪਾਲਣ, ਡੇਅਰੀ ਅਤੇ ਪੰਚਾਇਤੀ ਰਾਜ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਨੇ ਅੱਜ ਫਿਰੋਜ਼ਪੁਰ ਵਿੱਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੁਨਰਵਾਸ, ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਨੂੰ ਨੁਕਸਾਨ ਦੇ ਮੁਆਵਜ਼ੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਪ੍ਰਪੋਜ਼ਲ ਅਤੇ ਅਨੁਮਾਨਿਤ ਫੰਡਾਂ ਦੀ ਮੰਗ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇ, ਤਾਂ ਜੋ ਭਵਿੱਖ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਜਿਹੜੇ ਇਲਾਕੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ, ਉਥੇ ਲੋਕਾਂ ਦੀ ਸਿਹਤ ਜਾਂਚ ਕਰਵਾਈ ਜਾਵੇ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਸਹਾਇਤਾ ਅਤੇ ਰਾਹਤ ਕਾਰਜਾਂ ਵਿੱਚ ਕੋਈ ਕਮੀ ਨਾ ਰਹੇ ਅਤੇ ਅਤੇ ਕੋਈ ਵੀ ਹੜ੍ਹ ਪੀੜਤ ਮੁਆਵਜ਼ੇ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੁਨਰਵਾਸ ਲਈ ਹਰ ਤਰ੍ਹਾਂ ਨਾਲ ਸਹਿਯੋਗ ਦਿੱਤਾ ਜਾਵੇਗਾ।