ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਦੇ ਦੋ ਬਲਾਕ ਪ੍ਰਧਾਨਾਂ ਵੱਲੋਂ ਮੀਟਿੰਗ ਦਾ ਸੱਦਾ ਨਾ ਦੇਣ ਦੇ ਦੋਸ਼

ਆਗੂਆਂ ਨੇ ਰਾਜਾ ਵਡ਼ਿੰਗ ਤੇ ਪਾਰਟੀ ਹਾਈ ਕਮਾਂਡ ਤੋਂ ਮੀਟਿੰਗ ਲਈ ਸਮਾਂ ਮੰਗਿਆ
ਬਲਾਕ ਪ੍ਰਧਾਨ ਅੰਗਰੇਜ਼ ਸਿਰੀਏਵਾਲਾ ਤੇ ਗੁਰਚਰਨ ਭਾਈ ਰੂਪਾ ਜਾਣਕਾਰੀ ਦਿੰਦੇ ਹੋਏ।
Advertisement

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਕਾਂਗਰਸ ਦੇ ਦੋ ਬਲਾਕ ਪ੍ਰਧਾਨਾਂ ਨੇ ਹਾਈ ਕਮਾਂਡ ਦੇ ਆਬਜ਼ਰਵਰ ਮਮਤਾ ਭੁਪੇਸ਼ ਦੀ ਆਮਦ ’ਤੇ ਪਿੰਡ ਜਲਾਲ ਵਿਖੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਖੁਦ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ। ਬਲਾਕ ਭਗਤਾ ਭਾਈ ਦੇ ਪ੍ਰਧਾਨ ਅੰਗਰੇਜ਼ ਸਿੰਘ ਸਿਰੀਏਵਾਲਾ ਤੇ ਬਲਾਕ ਫੂਲ ਦੇ ਪ੍ਰਧਾਨ ਗੁਰਚਰਨ ਸਿੰਘ ਭਾਈ ਰੂਪਾ ਨੇ ਕਿਹਾ ਕਿ ਕਾਂਗਰਸੀ ਆਗੂ ਮਮਤਾ ਭੁਪੇਸ਼ ਦੀ ਹਾਜ਼ਰੀ 'ਚ ਹੋਈ ਮੀਟਿੰਗ ਸਬੰਧੀ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਉਨ੍ਹਾਂ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਹਲਕਾ ਰਾਮਪੁਰਾ ਫੂਲ ਲਈ ਵੱਖਰੀ ਹਲਕਾ ਪੱਧਰੀ ਮੀਟਿੰਗ ਕਰਨ ਲਈ ਸਮਾਂ ਦਿੱਤਾ ਜਾਵੇ, ਜਿਸ 'ਚ ਹਲਕੇ ਦੇ ਟਕਸਾਲੀ ਕਾਂਂਗਰਸੀ ਵਰਕਰਾਂ ਦਾ ਪੱਖ ਵੀ ਸੁਣਿਆ ਜਾਵੇ। ਇਥੇ ਜ਼ਿਕਰਯੋਗ ਹੈ ਕਿ ਹਲਕਾ ਰਾਮਪੁਰਾ ਫੂਲ ਵਿਚ ਕਾਂਗਰਸ ਪਾਰਟੀ ਵਿੱਚ ਧੜੇਬੰਦੀ ਹੋਣ ਕਾਰਨ ਆਪਸੀ ਖਿੱਚੋਤਾਣ ਚੱਲ ਰਹੀ ਹੈ।

ਹਰ ਆਗੂ ਤੇ ਵਰਕਰ ਨੂੰ ਜਾਣਕਾਰੀ ਦਿੱਤੀ ਗਈ: ਕਾਂਗੜ

Advertisement

ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਉਕਤ ਆਗੂਆਂ ਨੂੰ ਮੀਟਿੰਗ ਸਬੰਧੀ ਸੂਚਿਤ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਉਹ ਮੀਟਿੰਗ ਵਿਚ ਹਾਜ਼ਰ ਨਹੀਂ ਹੋਏ। ਉਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ਕੋਰਾ ਝੂਠ ਦੱਸਿਆ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਸਬੰਧੀ ਕਾਂਗਰਸ ਪਾਰਟੀ ਦੇ ਹਰ ਆਗੂ ਤੇ ਵਰਕਰ ਨੂੰ ਸੱਦਾ ਦਿੱਤਾ ਗਿਆ ਸੀ।

 

Advertisement
Show comments