ਨਿਹਾਲ ਸਿੰਘ ਵਾਲਾ: ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਲਾਇੰਸ ਇੰਟਰਨੈਸ਼ਨਲ ਕਲੱਬ ਨੇ ਕਿਸਾਨ ਸੰਘਰਸ਼ ਦੌਰਾਨ ਵੱਖ-ਵੱਖ ਤਰ੍ਹਾਂ ਨਾਲ ਵਿਸ਼ੇਸ਼ ਯੋਗਦਾਨ ਪਾਉਣ ਵਾਲਿਆਂ ਦਾ ਸਨਮਾਨ ਕੀਤਾ । ਸੰਸਥਾ ਦੇ ਬਾਨੀ ਡਾਕਟਰ ਹਰਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਵਿੱਚ ਕਿਸਾਨ ਜਥੇਬੰਦੀਆਂ, ਕਿਸਾਨਾਂ ਦੇ ਨਾਲ ਮਜ਼ਦੂਰਾਂ, ਪੱਤਰਕਾਰ, ਕਵੀਆਂ ਤੇ ਰੰਗਕਰਮੀਆਂ ਦਾ ਸਾਂਝਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨਾਲ ਖੜ੍ਹੇ ਹਨ। ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਕਾ ਚੁਰੰਜੀ ਲਾਲ, ਕ੍ਰਾਂਤੀਕਾਰੀ ਮਜ਼ਦੂਰ ਆਗੂ ਜੀਵਨ ਸਿੰਘ ਬਿਲਾਸਪੁਰ ਤੇ ਰੰਗਕਰਮੀ ਸੁਖਦੇਵ ਲੱਧੜ ਆਦਿ ਦਾ ਕਿਸਾਨ ਸੰਘਰਸ਼ ਵਿੱਚ ਪਾਏ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ