ਖੇਤਰੀ ਪ੍ਰਤੀਨਿਧ
ਬਰਨਾਲਾ, 30 ਜੁਲਾਈ
ਵਿਆਹੁਤਾ ਅਮਨਦੀਪ ਕੌਰ ਗੰਗੋਹਰ ਨੂੰ ਕਥਿਤ ਤੌਰ ’ਤੇ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸਹੁਰਾ ਪਰਿਵਾਰ ਦੇ ਸਾਰੇੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦਾ ਵਫ਼ਦ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਹੇਠ ਐੱਸਪੀ (ਡੀ) ਅਵਿਨਾਸ਼ ਚੌਧਰੀ ਬਰਨਾਲਾ ਨੂੰ ਮਿਲਿਆ। ਵਫ਼ਦ ਵਿੱਚ ਸ਼ਾਮਲ ਆਗੂਆਂ ਨੇ ਦੱਸਿਆ ਕਿ ਲੰਘੀ 20 ਜੂਨ ਨੂੰ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਅਮਨਦੀਪ ਕੌਰ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਗਈ ਸੀ। ਪਰਿਵਾਰ ਨੂੰ ਕੋਈ ਇਨਸਾਫ ਨਾ ਮਿਲਣ ਕਰ ਕੇ ਭਾਕਿਯੂ ਏਕਤਾ ਡਕੌਂਦਾ ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ।