DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਦੀਵਾਲੀ ਤੋਂ ਪਹਿਲਾਂ ਆਵਾਜਾਈ ਲਈ ਖੁੱਲ੍ਹੇਗਾ Amarpura Railway Overbridge

ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦਾਅਵਾ ਕੀਤਾ ਹੈ ਕਿ ਕਰੀਬ ਸੱਤ ਸਾਲਾਂ ਤੋਂ ਨਿਰਮਾਣ ਅਧੀਨ ਅਮਰਪੁਰਾ ਰੇਲਵੇ ਓਵਰਬ੍ਰਿਜ ਦੀਵਾਲੀ ਤੋਂ ਪਹਿਲਾਂ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬਠਿੰਡਾ-ਫਿਰੋਜ਼ਪੁਰ ਅਤੇ ਬਠਿੰਡਾ-ਸ੍ਰੀ ਗੰਗਾਨਗਰ...

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੇਅਰ ਪਦਮਜੀਤ ਸਿੰਘ ਮਹਿਤਾ।
Advertisement

ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਦਾਅਵਾ ਕੀਤਾ ਹੈ ਕਿ ਕਰੀਬ ਸੱਤ ਸਾਲਾਂ ਤੋਂ ਨਿਰਮਾਣ ਅਧੀਨ ਅਮਰਪੁਰਾ ਰੇਲਵੇ ਓਵਰਬ੍ਰਿਜ ਦੀਵਾਲੀ ਤੋਂ ਪਹਿਲਾਂ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬਠਿੰਡਾ-ਫਿਰੋਜ਼ਪੁਰ ਅਤੇ ਬਠਿੰਡਾ-ਸ੍ਰੀ ਗੰਗਾਨਗਰ ਰੇਲਵੇ ਓਵਰਬ੍ਰਿਜਾਂ ਦੇ ਵਿਸਥਾਰ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਦੇ ਨਾਲ ਹੀ ਸਰਕਿਟ ਹਾਊਸ ਦੇ ਨਵੀਨੀਕਰਨ ਦੀ ਯੋਜਨਾ ਨੂੰ ਵੀ ਹਰੀ ਝੰਡੀ ਮਿਲ ਗਈ ਹੈ।

ਉਨ੍ਹਾਂ ਕਿਹਾ ਕਿ ਰੇਲਵੇ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰੀਬ 250 ਤੋਂ 300 ਕਰੋੜ ਰੁਪਏ ਦੇ ਵਿਕਾਸ ਕਾਰਜ ਅੱਗੇ ਵਧਾਏ ਜਾ ਰਹੇ ਹਨ। 116 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਿਹਾ ਅਮਰਪੁਰਾ ਰੇਲਵੇ ਓਵਰਬ੍ਰਿਜ ਅੰਤਿਮ ਪੜਾਅ ਵਿੱਚ ਹੈ ਅਤੇ ਇਸ ਨੂੰ ਲੋਕਾਂ ਲਈ ਖੋਲ੍ਹਣ ਤੋਂ ਪਹਿਲਾਂ ਤਕਨੀਕੀ ਨਿਰੀਖਣ ਕਰਵਾਇਆ ਜਾਵੇਗਾ। ਮੇਅਰ ਨੇ ਦੱਸਿਆ ਕਿ ਕਰੀਬ ਦੋ ਕਰੋੜ ਰੁਪਏ ਨਾਲ ਸਰਕਿਟ ਹਾਊਸ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਹੋਰ ਪ੍ਰਾਜੈਕਟਾਂ ਉੱਤੇ ਵੀ ਕੰਮ ਜਾਰੀ ਹੈ।

Advertisement

ਰੇਲਵੇ ਓਵਰਬ੍ਰਿਜ ’ਤੇ 51 ਕਰੋੜ ਰੁਪਏ ਲੱਗਣਗੇ

Advertisement

ਮੇਅਰ ਨੇ ਦੱਸਿਆ ਕਿ ਬਠਿੰਡਾ-ਫਿਰੋਜ਼ਪੁਰ ਰੇਲਵੇ ਓਵਰਬ੍ਰਿਜ ਉੱਤੇ ਕਰੀਬ 51 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਅਗਲੇ ਤਿੰਨ ਮਹੀਨਿਆਂ ਵਿੱਚ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਦੀ ਯੋਜਨਾ ਹੈ। ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਜਨਤਾ ਨਗਰ, ਅਰਜੁਨ ਨਗਰ, ਪ੍ਰਤਾਪ ਨਗਰ, ਪਰਸਰਾਮ ਨਗਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਰੇਲਵੇ ਫਾਟਕਾਂ ਉੱਤੇ ਲੱਗਣ ਵਾਲੇ ਜਾਮ ਤੋਂ ਵੀ ਰਾਹਤ ਮਿਲੇਗੀ।

Advertisement
×