ਜ਼ੀਰਾ: ਐਂਬਰੋਜ਼ੀਅਲ ਪਬਲਿਕ ਸਕੂਲ ਦੀਆਂ ਸਾਲਾਨਾ ਖੇਡਾਂ ਸਮਾਪਤ ਹੋ ਗਈਆਂ ਹਨ। ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ਖੇਡਾਂ ਵਿਦਿਆਰਥੀਆਂ ਨੂੰ ਚਾਰ ਹਾਊਸਿਜ਼ ਵਿਚ ਵੰਡ ਕੇ ਕਰਵਾਈਆਂ ਗਈਆਂ। ਸਾਰੇ ਵਿੰਗਜ਼ ਦੇ ਓਵਰਆਲ ਮੁਕਾਬਲੇ ਵਿੱਚ ਰਵਿੰਦਰ ਨਾਥ ਟੈਗੋਰ ਹਾਊਸ ਨੇ ਪਹਿਲਾ, ਸ਼ਹੀਦ ਭਗਤ ਸਿੰਘ ਹਾਊਸ ਨੇ ਦੂਜਾ ਅਤੇ ਸੀਵੀ ਰਮਨ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਤੇ ਹੋਰਨਾਂ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਇਸ ਸਪੋਰਟਸ ਮੀਟ ਲਈ ਮਿਹਨਤ ਕੀਤੀ। ਸਮਾਗਮ ਦੇ ਅੰਤ ਵਿੱਚ ਜੇਤੂਆਂ ਨੂੰ ਸਰਟੀਫਿਕੇਟ ਅਤੇ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ