ਐਂਬਰੌਜ਼ੀਅਲ ਸਕੂਲ ਦਾ ਸਕੇਟਿੰਗ ’ਚ ਸ਼ਾਨਦਾਰ ਪ੍ਰਦਰਸ਼ਨ
ਯੂਥ ਸਪੋਰਟਸ ਐਂਡ ਐਕਟੀਵਿਟੀ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਈ ਗਈ ਨੈਸ਼ਨਲ ਇੰਡੋ-ਨੇਪਾਲ ਸਕੇਟਿੰਗ ਚੈਂਪੀਅਨਸ਼ਿਪ-2025 ਵਿੱਚ ਐਂਬਰੌਜ਼ੀਅਲ ਪਬਲਿਕ ਸਕੂਲ ਜ਼ੀਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਖਿਡਾਰਨ ਸੀਰਤ ਕੌਰ ਤੇ ਗੁਰਸ਼ਨ ਸਿੰਘ ਨੇ ਚਾਂਦੀ ਦਾ ਤਗਮਾ ਅਤੇ ਸਮਰਦੀਪ...
Advertisement
ਯੂਥ ਸਪੋਰਟਸ ਐਂਡ ਐਕਟੀਵਿਟੀ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਈ ਗਈ ਨੈਸ਼ਨਲ ਇੰਡੋ-ਨੇਪਾਲ ਸਕੇਟਿੰਗ ਚੈਂਪੀਅਨਸ਼ਿਪ-2025 ਵਿੱਚ ਐਂਬਰੌਜ਼ੀਅਲ ਪਬਲਿਕ ਸਕੂਲ ਜ਼ੀਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਖਿਡਾਰਨ ਸੀਰਤ ਕੌਰ ਤੇ ਗੁਰਸ਼ਨ ਸਿੰਘ ਨੇ ਚਾਂਦੀ ਦਾ ਤਗਮਾ ਅਤੇ ਸਮਰਦੀਪ ਸਿੰਘ ਅਤੇ ਹਰਜੋਤ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਸਕੂਲ ਪੁੱਜਣ ’ਤੇ ਖਿਡਾਰੀਆਂ ਸਵਾਗਤ ਕੀਤਾ ਗਿਆ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਖਿਡਾਰੀਆਂ ਨੂੰ ਅੱਗੋਂ ਵੀ ਚੰਗਾ ਖੇਡਣ ਲਈ ਪ੍ਰੇਰਿਆ। ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਕਿਹਾ ਕਿ ਇਹ ਸਫ਼ਲਤਾ ਬੱਚਿਆਂ ਦੀ ਮਿਹਨਤ ਅਤੇ ਅਧਿਆਪਕਾਂ ਤੇ ਕੋਚਾਂ ਦੇ ਸਹਿਯੋਗ ਦਾ ਨਤੀਜਾ ਹੈ।
Advertisement
Advertisement
×

