ਰਾਮਪੁਰਾ ਫੂਲ: ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਬਠਿੰਡਾ ਵਿਖੇ ਕਰਵਾਏ ਗਏ ਜਿਸ ਵਿੱਚ ਸ਼ਹੀਦ ਹਵਾਲਦਾਰ ਧਰਮਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਨੇ ਮੱਲਾਂ ਮਾਰੀਆਂ ਹਨ। ਅੱਠਵੀਂ ਜਮਾਤ ਦੀ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ ਬਲਾਕ ਰਾਮਪੁਰਾ ਫੂਲ ਵਿੱਚੋਂ ਪਹਿਲਾ ਅਤੇ ਜ਼ਿਲ੍ਹਾ ਬਠਿੰਡਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਮਾਪਿਆਂ, ਅਧਿਆਪਕਾਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਹੋਣਹਾਰ ਵਿਦਿਆਰਥਣ ਹੁਣ ਮੁਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਏਗੀ। ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ (ਸੈ.ਸਿ) ਮੇਵਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਸਕੂਲ ਮੁਖੀ ਨਰਿੰਦਰ ਕੁਮਾਰ, ਸਰਪੰਚ ਜਸਪਾਲ ਰਾਮ ਅਤੇ ਪਿੰਡ ਦੇ ਮੋਹਤਬਰਾਂ ਨੇ ਗਾਈਡ ਅਧਿਆਪਕ ਗੁਰਵਿੰਦਰ ਸਿੱਧੂ ਅਤੇ ਵਿਦਿਆਰਥਣ ਰਾਜਵੀਰ ਕੌਰ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ