ਮਹਿੰਗਾਈ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਸੀ ਪੀ ਆਈ ਦੀ ਪਹਿਲੀ ਸਤੰਬਰ ਦੀ ‘ਦਿੱਲੀ ਚੱਲੋ ਬਦਲਾਅ ਜ਼ਰੂਰੀ ਹੈ’ ਰੈਲੀ ਸਬੰਧੀ ਅੱਜ ਭੀਖੀ ਵਿੱਚ ਕਾਮਰੇਡ ਮੰਗਤ ਰਾਏ ਦੀ ਅਗਵਾਈ ਹੇਠ ਇਕੱਤਰਤਾ ਹੋਈ। ਆਗੂਆਂ ਵੱਲੋਂ ਇਸ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ਕੀਤਾ ਗਿਆ। ਇਸ ਤੋਂ...
ਸੀ ਪੀ ਆਈ ਦੀ ਪਹਿਲੀ ਸਤੰਬਰ ਦੀ ‘ਦਿੱਲੀ ਚੱਲੋ ਬਦਲਾਅ ਜ਼ਰੂਰੀ ਹੈ’ ਰੈਲੀ ਸਬੰਧੀ ਅੱਜ ਭੀਖੀ ਵਿੱਚ ਕਾਮਰੇਡ ਮੰਗਤ ਰਾਏ ਦੀ ਅਗਵਾਈ ਹੇਠ ਇਕੱਤਰਤਾ ਹੋਈ। ਆਗੂਆਂ ਵੱਲੋਂ ਇਸ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ਕੀਤਾ ਗਿਆ। ਇਸ ਤੋਂ ਬਾਅਦ ਆਗੂਆਂ ਤੇ ਵਰਕਰਾਂ ਨੇ ਵਧ ਰਹੀ ਮਹਿੰਗਾਈ ਖ਼ਿਲਾਫ਼ ਮਾਰਚ ਕਰਕੇ ਮੋਦੀ ਸਰਕਾਰ ਦੀ ਅਰਥੀ ਫੂਕੀ।
ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕਿ੍ਰਸ਼ਨ ਸਿੰਘ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇਸ਼ ਨੂੰ ਵੱਡੇ ਬਦਲਾਅ ਦੀ ਲੋੜ ਹੈ, ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਹਰ ਦਿਨ ਲੋਕ ਵਿਰੋਧੀ ਫੈਸਲਿਆਂ ਰਾਹੀਂ ਦੇਸ਼ ਨੂੰ ਆਰਥਿਕ ਸਮਾਜਿਕ ਤੇ ਭਾਈਚਾਰਕ ਸਾਂਝ ਦੇ ਤੌਰ ’ਤੇ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਚੀਨੀ ਸਮੇਤ ਘਰੇਲੂ ਵਸਤੂਆਂ ਵਿਚ ਭਾਰੀ ਵਾਧਾ ਕਰਕੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕਰ ਦਿੱਤੇ। ਉਨ੍ਹਾਂ ਨੇ ਮਹਿੰਗਾਈ, ਬੇਰੁਜ਼ਗਾਰੀ,ਐਮਐਸਪੀ, ਸਮੁੱਚੇ ਕਰਜ਼ ਮੁਆਫੀ ਤੇ ਰੁਜ਼ਗਾਰ ਗਰੰਟੀ ਕਾਨੂੰਨ ਦੀ ਸਥਾਪਨਾ, ਪੁਰਾਣੇ ਮਗਨਰੇਗਾ ਕਾਨੂੰਨ ਦੀ ਬਹਾਲੀ ਆਦਿ ਮੰਗਾਂ ਸਬੰਧੀ ਦਿੱਲੀ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਰੂਪ ਸਿੰਘ ਢਿੱਲੋਂ, ਕਰਨੈਲ ਸਿੰਘ ਭੀਖੀ, ਸੁਰਜੀਤ ਸਿੰਘ, ਕੁਲਦੀਪ ਸਿੰਘ ਸਿੱਧੂ, ਨਛੱਤਰ ਸਿੰਘ, ਜੀਤਦਾਸ, ਰਣਜੀਵ ਮਿੱਤਲ, ਅਮਰ ਨਾਥ, ਗੁਰਚਰਨ ਸਿੰਘ, ਭੋਲਾ ਸਿੰਘ, ਕਰਮ ਚੰਦ ਵੀ ਮੌਜੂਦ ਸਨ।

