ਮੀਂਹ ਦਾ ਪਾਣੀ ਸੰਭਾਲਣ ਦਾ ਸੱਦਾ
ਕੇਂਦਰੀ ਵਿੱਤ ਮੰਤਰਾਲੇ ਦੀ ਜਲ ਸ਼ਕਤੀ ਮੁਹਿੰਮ ‘ਕੈਚ ਦਾ ਰੇਨ’ ਦੇ ਅਧਿਕਾਰੀਆਂ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਕਲਾਂ ਦਾ ਦੌਰਾ ਕੀਤਾ ਤੇ ਇਥੇ ਪੀਣ ਵਾਲੇ ਪਾਣੀ ਦੀ ਸਪਲਾਈ, ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਤੋਂ ਇਲਾਵਾ ਬਾਰਿਸ਼ ਦਾ ਪਾਣੀ ਇਕੱਠਾ ਕਰਨ ਅਤੇ ਇਸ ਨੂੰ ਸੰਭਾਲ ਦੇ ਕਾਰਜਾਂ ਸਬੰਧੀ ਸ਼ੁਰੂ ਕੀਤੇ ਪ੍ਰਾਜੈਕਟ ਦਾ ਨਿਰੀਖਣ ਕੀਤਾ। ਵਿਭਾਗ ਦੇ ਡਾਇਰੈਕਟਰ ਰੋਹਨ ਚੰਦ ਠਾਕੁਰ ਅਤੇ ਟੈਕਨੀਕਲ ਅਫਸਰ ਵਿਜੈ ਸਿੰਘ ਮੀਣਾ ਕਿਹਾ ਕਿ ਪਾਣੀ ਦੀ ਸੰਭਾਲ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਮੀਂਹ ਦੇ ਪਾਣੀ ਨੂੰ ਸੰਭਾਲਣਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਡਾ ਨਿਵੇਸ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਪਿੰਡਾਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀਆਂ ਅਪਣਾਉਣ ਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਜਲ ਸ਼ਕਤੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਉਨ੍ਹਾਂ ਤੋਂ ਪੀਣਯੋਗ ਪਾਣੀ ਦੀ ਗੁਣਵੱਤਾ ਤੇ ਸੰਭਾਲ ਸਬੰਧੀ ਜਾਣਕਾਰੀ ਲਈ।
 
 
             
            