ਸ੍ਰੀ ਮੁਕਤਸਰ ਸਾਹਿਬ (ਪੱਤਰ ਪ੍ਰੇਰਕ): ਪਿੰਡ ਰੁਪਾਣਾ ਨੇੜੇ ਕਾਰ ਦਾ ਸੰਤੁਲਨ ਵਿਗੜ ਜਾਣ ਕਾਰਨ ਕਾਰ ਇਕ ਵਿਅਕਤੀ ’ਤੇ ਚੜ੍ਹ ਗਈ ਜਿਸ ਕਾਰਨ ਵਿਅਕਤੀ ਜ਼ਖਮੀ ਹੋ ਗਿਆ। ਇਸ ਹਾਦਸੇ ਦੌਰਾਨ ਕਾਰ ਚਾਲਕ ਨਾਲ ਬੈਠੀ ਇਕ ਔਰਤ ਵੀ ਜ਼ਖਮੀ ਹੋ ਗਈ। ਘਟਨਾ ਦੀ ਸੁੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੇ ਰੁਪਾਣਾ ਜਨ ਸਹਾਰਾ ਕਲੱਬ ਦੇ ਮੈਂਬਰ ਰਾਜਾ ਸ਼ਰਮਾ ਵੱਲੋਂ ਦੋਵਾਂ ਜ਼ਖ਼ਮੀਆਂ ਨੂੰ ਮੁਕਤਸਰ ਦੇ ਮਿਸ਼ਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਦੋਵੇਂ ਜ਼ੇਰੇ ਇਲਾਜ ਹੈ। ਜ਼ਖ਼ਮੀਆਂ ’ਚ ਕਾਰ ਸਵਾਰ ਮਨਜੀਤ ਕੌਰ ਪਤਨੀ ਕਸ਼ਮੀਰ ਸਿੰਘ ਤੇ ਜਸਕਰਨ ਸਿੰਘ ਵਾਸੀ ਤਾਮਕੋਟ ਸ਼ਾਮਲ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।