ਫੁਟਬਾਲ ’ਚ ਅਨੰਦ ਸਾਗਰ ਅਕੈਡਮੀ ਦੀ ਟੀਮ ਜੇਤੂ
ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਬਰਨਾਲਾ ਤੇ ਡਾਇਰੈਕਟਰ ਮਾਤਾ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਦੇ ਲੜਕਿਆਂ ਨੇ ਜ਼ੇਨ ਪੱਧਰੀ ਫੁਟਬਾਲ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਹਨ। ਡੀਪੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ...
Advertisement
ਚੇਅਰਮੈਨ ਬਾਬਾ ਅਜੀਤ ਸਿੰਘ ਨਾਨਕਸਰ ਬਰਨਾਲਾ ਤੇ ਡਾਇਰੈਕਟਰ ਮਾਤਾ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਦੇ ਲੜਕਿਆਂ ਨੇ ਜ਼ੇਨ ਪੱਧਰੀ ਫੁਟਬਾਲ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਹਨ। ਡੀਪੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ ਅਕੈਡਮੀ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਨੂੰ 3 ਗੋਲਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਹੁਣ ਅਕੈਡਮੀ ਦੀ ਟੀਮ ਜ਼ਿਲ੍ਹਾ ਬਠਿੰਡਾ ਵੱਲੋਂ ਅੱਗੇ ਪੰਜਾਬ ਲਈ ਖੇਡੇਗੀ। ਪ੍ਰਿੰਸੀਪਲ ਪਰਮਿੰਦਰ ਕੌਰ ਨੇ ਇਸ ਪ੍ਰਾਪਤੀ ਲਈ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉੱਪ ਪ੍ਰਿੰਸੀਪਲ ਗਗਨਦੀਪ ਸਿੰਘ, ਡੀਪੀ ਗੁਰਪ੍ਰੀਤ ਕੌਰ ਤੇ ਸਟਾਫ਼ ਹਾਜ਼ਰ ਸੀ।
Advertisement
Advertisement