ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 13 ਅਗਸਤ
ਆਂਗਣਵਾੜੀ ਵਰਕਰਾਂ ਵੱਲੋਂ ਇਥੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂ ਸਵਰਨਜੀਤ ਕੌਰ, ਗੁਰਪਾਲ ਕੌਰ ਲੁਹਾਰਾ, ਗੁਰਮੀਤ ਕੌਰ, ਵੀਰਪਾਲ ਕੌਰ, ਕੁਲਦੀਪ ਕੌਰ ਮਿੱਡਾ, ਪਰਮਜੀਤ ਕੌਰ, ਅਤੇ ਕੁਲਵੰਤ ਕੌਰ ਹੋਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਤਨਖਾਹਾਂ ਵਧਾਈਆਂ ਜਾਣ ਅਤੇ ਪ੍ਰੋਬੀਸ਼ੀਅਨ ਪੀਰੀਅਡ ਖ਼ਤਮ ਕਰਕੇ ਰੈਗੂਲਰ ਕੀਤਾ ਜਾਵੇ। ਬਾਅਦ ਵਿੱਚ ਉਨ੍ਹਾਂ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਸੋਂਪਿਆ। ਇਸ ਮੌਕੇ ਵੱਡੀ ਗਿਣਤੀ ’ਚ ਆਂਗਣਵਾੜੀ ਸੁਪਰਵਾਈਜ਼ਰਾਂ ਮੌਜੂਦ ਸਨ।