ਆਂਗਣਵਾੜੀ ਯੂਨੀਅਨ 20 ਨੂੰ ਕਰੇਗੀ ਪ੍ਰਦਰਸ਼ਨ: ਹਰਗੋਬਿੰਦ ਕੌਰ
ਨਿੱਜੀ ਪੱਤਰ ਪ੍ਰੇਰਕ ਬਠਿੰਡਾ, 15 ਮਈ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ 20...
Advertisement
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਮਈ
Advertisement
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ 20 ਮਈ ਨੂੰ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਚੰਡੀਗੜ੍ਹ ਸਥਿਤ 34 ਸੈਕਟਰ ਵਿਚਲੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪ੍ਰਧਾਨ ਬੀਬੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ 5 ਮਈ ਨੂੰ ਡਾਇਰੈਕਟਰ ਦੇ ਦਫ਼ਤਰ ਵਿੱਚ ਨੋਟਿਸ ਦਿੱਤਾ ਗਿਆ ਸੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਭਖ਼ਦੀਆਂ ਮੰਗਾਂ ’ਤੇ ਗੌਰ ਕੀਤੀ ਜਾਵੇ, ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਕਰਕੇ ਸੂਬਾ ਕਮੇਟੀ ਨੇ ਧਰਨਾ ਲਾਉਣ ਲਈ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਮੰਗ ਕੀਤੀ ਗਈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਨਵੀਂ ਭਰਤੀ ਲਈ ਬੀਏ ਪਾਸ ਦੀ ਸ਼ਰਤ ਹਟਾਈ ਜਾਵੇ।
Advertisement
×