ਆਂਗਣਵਾੜੀ ਮੁਲਾਜ਼ਮਾਂ ਨੇ ਕੈਬਨਿਟ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ

ਆਂਗਣਵਾੜੀ ਮੁਲਾਜ਼ਮਾਂ ਨੇ ਕੈਬਨਿਟ ਦੇ ਫੈਸਲੇ ਦੀਆਂ ਕਾਪੀਆਂ ਸਾੜੀਆਂ

ਮਾਨਸਾ ਵਿੱਚ ਆਂਗਣਵਾੜੀ ਮੁਲਾਜ਼ਮਾਂ ਕੈਬਨਿਟ ਦੇ ਫੈਸਲੇ ਦੀਆਂ ਕਾਪੀਆਂ ਫੂਕਦੀਆਂ ਹੋਈਆਂ। -ਫੋਟੋ: ਸੁਰੇਸ਼

ਪੱਤਰ ਪੇ੍ਰਕ
ਮਾਨਸਾ, 24 ਸਤੰਬਰ

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਇਕੱਠੇ ਹੋਕੇ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕੈਬਨਿਟ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ ਗਈਆਂ। ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਸੀਡੀਪੀਓ ਰਾਹੀਂ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।

ਜਥੇਬੰਦੀ ਦੀ ਮਾਨਸਾ ਬਲਾਕ ਦੀ ਪ੍ਰਧਾਨ ਅਵਿਨਾਸ਼ ਕੌਰ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੁਆਰਾ ਅਰਲੀ ਚਾਈਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਪਾਲਿਸੀ ਤਹਿਤ ਪ੍ਰੀ ਸਕੂਲ ਵਿਵਸਥਾ ਦਿੱਤੀ ਜਾਂਦੀ ਹੈ ਅਤੇ ਨਾਲ ਹੀ ਹੋਰ ਵੱਡਮੁੱਲੀਆਂ 5 ਸੇਵਾਵਾਂ ਨਿਊਟ੍ਰੀਸ਼ੀਅਨ, ਟੀਕਾਕਰਨ, ਸਿਹਤ ਜਾਂਚ, ਸਿਹਤ ਅਤੇ ਖੁਰਾਕ ਸਬੰਧੀ ਸਿੱਖਿਆ ਅਤੇ ਰੈਫਰਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮਿਸ਼ਨ ਫ਼ਤਿਹ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ, ਪ੍ਰੰਤੂ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਗੂਣੀਆਂ ਤਨਖਾਹ ਦੇ ਕੇ ਬੁੱਤਾ ਸਾਰਿਆ ਜਾ ਰਿਹਾ ਹੈ।

ਯੂਨੀਅਨ ਦੇ ਸਕੱਤਰ ਚਰਨਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਸਦਾ ਹੀ ਆਂਗਨਵਾੜੀ ਨੂੰ ਅੱਖੋਂ-ਪਰੋਖੇ ਕਰਕੇ ਨਿੱਤ ਨਵੇਂ ਫ਼ਰਮਾਨ ਉਨ੍ਹਾਂ ਦੇ ਖ਼ਿਲਾਫ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਫੈਸਲਾ 20 ਨਵੰਬਰ 2017 ਨੂੰ ਕੈਬਨਿਟ ਵਿਚ ਪਾਸ ਕਰਦੇ ਹੋਏ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ ਅਤੇ ਜਿਸ ਨੇ ਆਂਗਣਵਾੜੀ ਕੇਂਦਰਾਂ ਦੀਆਂ ਕਿਲਕਾਰੀਆਂ ਖੋਹ ਲਈਆਂ ਸਨ। ਉਨ੍ਹਾਂ ਕਿਹਾ ਕਿ 2 ਅਕਤੂਬਰ ਨੂੰ ਆਈਸੀਡੀਐਸ ਦਾ ਸਥਾਪਨਾ ਦਿਵਸ ਮੌਕੇ ਮੰਤਰੀ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਅਮਨਦੀਪ ਕੌਰ, ਦਿਲਜੀਤ ਕੌਰ, ਪਿੰਕੀ ਰਾਣੀ, ਬੰਸੀ ਰਾਣੀ, ਮਨਜੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਮੀਨਾ ਰਾਣੀ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All