ਪੱਤਰ ਪ੍ਰੇਰਕ
ਮਾਨਸਾ, 28 ਫਰਵਰੀ
ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦੇ ਫ਼ੈਸਲੇ ਤੋਂ ਬਾਅਦ ਹੁਣ ਸੂਬੇ ਭਰ ਦੇ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਰੁਜ਼ਗਾਰ ਖੁੱਸਣ ਦਾ ਖਦਸ਼ਾ ਖੜ੍ਹਾ ਹੋ ਗਿਆ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਮਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਸਬੰਧੀ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੂੰ ਮੰਗ ਪੱਤਰ ਸੌਂਪਿਆ ਗਿਆ।