ਆਂਗਣਵਾੜੀ ਵਰਕਰਾਂ ਵੱਲੋਂ ਕਲਮ ਛੋੜ ਹੜਤਾਲ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਕੌਰ ਚਹਿਲ ਨੇ ਦੱਸਿਆ ਕਿ ਸਾਰੇ ਜ਼ਿਲ੍ਹੇ ਦੀਆਂ ਸੀਟੂ ਨਾਲ ਸਬੰਧਤ ਆਂਗਣਵਾੜੀ ਵਰਕਰਾਂ ਵੱਲੋਂ ਅੱਜ ਤੋਂ 4 ਅਕਤੂਬਰ ਤੱਕ ਪੰਜ ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਕਿਉਂਕਿ ਸਰਕਾਰ ਬਿਨਾਂ ਮੋਬਾਈਲ...
Advertisement
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਕੌਰ ਚਹਿਲ ਨੇ ਦੱਸਿਆ ਕਿ ਸਾਰੇ ਜ਼ਿਲ੍ਹੇ ਦੀਆਂ ਸੀਟੂ ਨਾਲ ਸਬੰਧਤ ਆਂਗਣਵਾੜੀ ਵਰਕਰਾਂ ਵੱਲੋਂ ਅੱਜ ਤੋਂ 4 ਅਕਤੂਬਰ ਤੱਕ ਪੰਜ ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਕਿਉਂਕਿ ਸਰਕਾਰ ਬਿਨਾਂ ਮੋਬਾਈਲ ਫੋਨ ਦਿੱਤੇ ਅਤੇ ਬਿਨਾਂ ਰੀਚਾਰਜ ਦੇ ਪੈਸੇ ਦਿੱਤੇ ਵਰਕਰਾਂ ਹੈਲਪਰਾਂ ਤੋਂ ‘ਪੋਸ਼ਣ ਟਰੈਕਰ ਐਪ’ ਦਾ ਕੰਮ ਆਨਲਾਈਨ ਕਰਵਾ ਰਹੀ ਹੈ। ਆਂਗਣਵਾੜੀ ਵਰਕਰਾਂ-ਹੈਲਪਰਾਂ ਨੂੰ ਤਕਰੀਬਨ ਛੇ ਮਹੀਨੇ ਤੋਂ ਕੇਂਦਰ ਦਾ ਮਾਣ-ਭੱਤਾ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਸਾਂਝੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਲਮ ਛੋੜ ਹੜਤਾਲ ਮੌਕੇ ਪੋਸ਼ਣ ਟਰੈਕਰ ਐਪ ਨੂੰ ਬੰਦ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਸਵਿਤਾ ਰਾਣੀ, ਮਨਜੀਤ ਕੌਰ ਆਦਿ ਹਾਜ਼ਰ ਸਨ।
Advertisement
Advertisement