ਭਾਈਰੂਪਾ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸਰਕਲ ਭਾਈਰੂਪਾ ਦੀ ਮੀਟਿੰਗ ਸਰਬਜੀਤ ਕੌਰ ਮਹਿਰਾਜ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ 70 ਦੇ ਕਰੀਬ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਦੂਜੀ ਯੂਨੀਅਨ ਨੂੰ ਅਲਵਿਦਾ ਕਹਿ ਕੇ ਹਰਗੋਬਿੰਦ ਗਰੁੱਪ ਵਿੱਚ ਸ਼ਮੂਲੀਅਤ ਕੀਤੀ। ਸ਼ਾਮਲ ਹੋਈਆਂ ਵਰਕਰਾਂ ਤੇ ਹੈਲਪਰਾਂ ਦਾ ਸਰਬਜੀਤ ਕੌਰ ਮਹਿਰਾਜ ਨੇ ਸਵਾਗਤ ਕੀਤਾ। ਇਸ ਸਮੇਂ ਸਰਬਸੰਮਤੀ ਨਾਲ ਚੋਣ ਕਰਵਾ ਕੇ ਚਰਨਜੀਤ ਕੌਰ ਸੇਲਬਰਾਹ ਨੂੰ ਸਰਕਲ ਪ੍ਰਧਾਨ ਚੁਣਿਆ ਗਿਆ, ਜਦੋਂ ਕਿ ਸ਼ਰਨਜੀਤ ਕੌਰ ਭਾਈਰੂਪਾ ਨੂੰ ਮੀਤ ਪ੍ਰਧਾਨ ਅਤੇ ਮਨਜੀਤ ਕੌਰ ਨੂੰ ਵਿੱਤ ਸਕੱਤਰ ਬਣਾਇਆ ਗਿਆ। ਇਸ ਮੌਕੇ ਹਰਗੋਬਿੰਦ ਕੌਰ ਨੇ ਕਿਹਾ ਕਿ 7 ਅਗਸਤ ਤੋਂ ਸੂਬੇ ਦੇ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਪਿੱਟ ਸਿਆਪਾ ਕੀਤਾ ਜਾਵੇਗਾ ਤੇ ਭੁੱਖ ਹੜਤਾਲ ਰੱਖੀ ਜਾਵੇਗੀ। -ਪੱਤਰ ਪ੍ਰੇਰਕ