DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਂਗਣਵਾੜੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਤਹਿਤ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਰੋਸ ਮੁਜ਼ਾਹਰਾ ਬਲਾਕ ਪ੍ਰਧਾਨ ਪ੍ਰਕਾਸ਼...

  • fb
  • twitter
  • whatsapp
  • whatsapp
featured-img featured-img
ਵਿਧਾਇਕ ਰਜਨੀਸ਼ ਦਹੀਆ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ ਆਂਗਣਵਾੜੀ ਵਰਕਰਾਂ।
Advertisement

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਤਹਿਤ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਰੋਸ ਮੁਜ਼ਾਹਰਾ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ ਹੇਠ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਰਜਨੀਸ਼ ਦਹੀਆ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਵੇਲੇ ਆਂਗਣਵਾੜੀ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸਨ, ਜੋ ਹਾਲੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀਆਂ ਮੰਗਾਂ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਤੁਰੰਤ ਦੁੱਗਣਾ ਕੀਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ‘ਪ੍ਰੀ-ਨਰਸਰੀ ਟੀਚਰ’ ਦਾ ਦਰਜਾ ਦਿੱਤਾ ਜਾਵੇ ਅਤੇ ਪ੍ਰਾਇਮਰੀ ਸਕੂਲਾਂ ਵਿਚ ਭੇਜੇ ਗਏ ਛੋਟੇ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿਚ ਲਿਆਂਦਾ ਜਾਵੇ, ਮਰਦਮਸ਼ੁਮਾਰੀ, ਆਰਥਿਕ ਸਰਵੇ ਅਤੇ ਡਰੱਗ ਸਰਵੇ ਵਰਗੇ ਗ਼ੈਰ-ਵਿਦਿਅਕ ਕੰਮ ਲੈਣੇ ਬੰਦ ਕੀਤੇ ਜਾਣ, ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਕੰਮ ਕਰਨ ਬਦਲੇ ਵਰਕਰ ਨੂੰ 200 ਰੁਪਏ ਅਤੇ ਹੈਲਪਰ ਨੂੰ 100 ਰੁਪਏ ਪ੍ਰਤੀ ਦਿਨ ਦਿੱਤੇ ਜਾਣ, ਮੁਲਾਜ਼ਮਾਂ ਨੂੰ ਤੁਰੰਤ ਨਵੇਂ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾਣ ਅਤੇ ਕੇਂਦਰਾਂ ਵਿਚ ਰਾਸ਼ਨ ਦੀ ਸਪਲਾਈ ਸਿਰਫ਼ ਸਰਕਾਰੀ ਅਦਾਰਿਆਂ ਰਾਹੀਂ ਯਕੀਨੀ ਬਣਾਈ ਜਾਵੇ। ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਐੱਨ ਜੀ ਓ ਅਧੀਨ ਚੱਲ ਰਹੇ ਬਲਾਕਾਂ ਬਾਰੇ ਜਾਰੀ ਹੋ ਚੁੱਕੇ ਨੋਟੀਫਿਕੇਸ਼ਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਜਾਵੇਗਾ।

ਇਸ ਮੌਕੇ ਭੁਪਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਪਵਨਦੀਪ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ ਜੱਲੋਕੇ, ਮਨਜੀਤ ਕੌਰ, ਨਵਨੀਤ ਕੌਰ ਮਮਦੋਟ ਉਤਾੜ, ਵੀਰਪਾਲ ਕੌਰ ਜੰਗ, ਗੁਰਪ੍ਰੀਤ ਕੌਰ ਜੰਗ, ਰਾਜ ਰਾਣੀ, ਰਸ਼ਪਿੰਦਰ ਕੌਰ, ਸੰਤੋਸ਼ ਰਾਣੀ, ਅੱਛਰਾ ਬਾਈ, ਪਰਮਜੀਤ ਕੌਰ, ਰਜਵੰਤ ਕੌਰ, ਪਰਮਜੀਤ ਕੌਰ ਸਰਕਲ ਪ੍ਰਧਾਨ, ਮੋਹਿੰਦਰ ਕੌਰ ਤੋਂ ਇਲਾਵਾ ਹੋਰ ਆਂਗਣਵਾੜੀ ਵਰਕਰਾਂ ਹਾਜ਼ਰ ਸਨ।

Advertisement

Advertisement
Advertisement
×