ਮਾਨਸਾ ’ਚ ਆਂਗਣਵਾੜੀ ਵਰਕਰ ਦਾ ਪਰਸ ਖੋਹਿਆ
ਮਾਨਸਾ ਸ਼ਹਿਰ ਵਿੱਚ ਇੱਕ ਨਸ਼ੇੜੀ ਨੇ ਇੱਕ ਆਂਗਣਵਾੜੀ ਵਰਕਰ ਦਾ ਪਰਸ ਖੋਹ ਲਿਆ। ਮੁਲਜ਼ਮ ਨੂੰ ਨਸ਼ੇ ਖਰੀਦਣ ਲਈ ਪੈਸਿਆਂ ਦੀ ਲੋੜ ਸੀ। ਇਹ ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਔਰਤ ਆਪਣੇ ਕੰਮ ਲਈ ਗਲੀ ਵਿੱਚੋਂ ਲੰਘ ਰਹੀ ਸੀ। ਲੋਕਾਂ...
Advertisement
ਮਾਨਸਾ ਸ਼ਹਿਰ ਵਿੱਚ ਇੱਕ ਨਸ਼ੇੜੀ ਨੇ ਇੱਕ ਆਂਗਣਵਾੜੀ ਵਰਕਰ ਦਾ ਪਰਸ ਖੋਹ ਲਿਆ। ਮੁਲਜ਼ਮ ਨੂੰ ਨਸ਼ੇ ਖਰੀਦਣ ਲਈ ਪੈਸਿਆਂ ਦੀ ਲੋੜ ਸੀ। ਇਹ ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਔਰਤ ਆਪਣੇ ਕੰਮ ਲਈ ਗਲੀ ਵਿੱਚੋਂ ਲੰਘ ਰਹੀ ਸੀ। ਲੋਕਾਂ ਨੇ ਚੋਰ ਨੂੰ ਫੜ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ।
ਜਦੋਂ ਔਰਤ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਦੇ ਲੋਕ ਤੁਰੰਤ ਇਕੱਠੇ ਹੋ ਗਏ। ਉਨ੍ਹਾਂ ਨੇ ਮੋਟਰਸਾਈਕਲ ’ਤੇ ਨੌਜਵਾਨ ਦਾ ਪਿੱਛਾ ਕੀਤਾ ਅਤੇ ਉਸ ਨੂੰ ਫੜ ਲਿਆ। ਨੌਜਵਾਨ ਨੇ ਮੰਨਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਨਸ਼ੇ ਦਾ ਆਦੀ ਹੈ। ਉਸ ਨੇ ਕਿਹਾ ਕਿ ਉਸਨੇ ਇਹ ਕਦਮ ਇਸ ਲਈ ਚੁੱਕਿਆ, ਕਿਉਂਕਿ ਉਸਦੇ ਕੋਲ ਨਸ਼ੇ ਖਰੀਦਣ ਲਈ ਪੈਸੇ ਨਹੀਂ ਸਨ।
Advertisement
ਪੀੜਤ ਔਰਤ ਨੇ ਦੱਸਿਆ ਕਿ ਉਸ ਦੇ ਪਰਸ ਵਿੱਚ 5 ਹਜ਼ਾਰ ਰੁਪਏ ਅਤੇ ਦੋ ਮੋਬਾਈਲ ਫੋਨ ਸਨ। ਕ੍ਰਿਸ਼ਨ ਚੌਹਾਨ ਦੇ ਅਨੁਸਾਰ ਮਾਨਸਾ ਸ਼ਹਿਰ ਵਿੱਚ ਅਜਿਹੀਆਂ ਘਟਨਾਵਾਂ ਆਮ ਹੋ ਗਈਆਂ ਹਨ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਅਤੇ ਔਰਤ ਦਾ ਪਰਸ ਵਾਪਸ ਕਰ ਦਿੱਤਾ।
Advertisement
×