ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਰਾਸ਼ਨ ਕਾਰਡਾਂ ਦੀ ਪੜਤਾਲ ਨਾ ਕਰਨ ਨੂੰ ਲੈ ਕੇ ਇਥੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਵੱਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਪੱਤਰ ਨੂੰ ਤੁਰੰਤ ਵਾਪਸ ਲਿਆ ਜਾਵੇ। ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਆਪਣੇ ਵਿਭਾਗ ਦਾ ਕੰਮ ਹੀ ਬੜੀ ਮੁਸ਼ਕਲ ਨਾਲ ਕਰ ਰਹੀਆਂ ਹਨ ਕਿਉਂਕਿ ਆਂਗਣਵਾੜੀ ਵਰਕਰਾਂ ’ਤੇ ਪਹਿਲਾਂ ਤੋਂ ਹੀ ਬਹੁਤ ਬੋਝ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ’ਚ ਆ ਰਹੇ ਰਾਸ਼ਨ ਦੇ ਲਾਭਪਾਤਰੀਆਂ ਦੀ ਏਈਕੇਵਾਈਸੀ ਅਤੇ ਐਫਆਰਐਸ ਦਾ ਕੰਮ ਚੱਲ ਰਿਹਾ ਹੈ, ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਹ ਕੰਮ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ ਵਿਭਾਗੀ ਕੰਮਾਂ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੀਆਂ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਪਿਛਲੇ ਲੰਬੇ ਸਮੇਂ ਤੋਂ ਰੁਕਿਆ ਹੋਇਆ ਮਾਣਭੱਤਾ ਜਲਦੀ ਰਿਲੀਜ਼ ਕਰੇ ਅਤੇ ਜੋ ਆਂਗਣਵਾੜੀ ਵਰਕਰਾਂ ਤੋਂ ਰਾਸ਼ਨ ਡੀਪੂਆਂ ਦੇ ਕਾਰਡਾਂ ਦਾ ਪੀਕੇਵਾਈਸੀ ਕਰਵਾਉਣ ਦਾ ਪੱਤਰ ਹੈ ਉਸਨੂੰ ਤੁਰੰਤ ਵਾਪਸ ਲਵੇ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
Advertisement
×

