DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਂਗਣਵਾੜੀ ਮੁਲਾਜ਼ਮਾਂ ਨੇ ਮੁੜ ਸੰਘਰਸ਼ ਦਾ ਬਿਗਲ ਵਜਾਇਆ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹੋਣ ਦੀ ਹੈਸੀਅਤ ’ਚ ਦੱਸਿਆ ਕਿ...

  • fb
  • twitter
  • whatsapp
  • whatsapp
Advertisement

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹੋਣ ਦੀ ਹੈਸੀਅਤ ’ਚ ਦੱਸਿਆ ਕਿ ਜਥੇਬੰਦੀ ਲੰਮੇ ਅਰਸੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ’ਤੇ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਯੂਨੀਅਨ ਦੀ ਮੁੱਖ ਮੰਤਰੀ ਦੇ ਸੰਯੁਕਤ ਸਕੱਤਰ ਨਾਲ ਮੀਟਿੰਗ ਕਰਵਾਈ ਗਈ ਸੀ। ਇਸ ਮੌਕੇ ਭਰੋਸਾ ਦਿੱਤਾ ਗਿਆ ਸੀ ਕਿ ਇੱਕ ਮਹੀਨੇ ਦੇ ਅੰਦਰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਆਂਗਣਵਾੜੀ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਕਾਰਵਾਈ ਕੀਤੀ ਜਾਵੇਗੀ ਪਰ ਤੈਅ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਅਤੇ ਨਾ ਹੀ ਮੰਗਾਂ ਦੇ ਹੱਲ ਵੱਲ ਕੋਈ ਠੋਸ ਕਦਮ ਚੁੱਕਿਆ ਗਿਆ।

ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਟਾਲ-ਮਟੋਲ ਕੀਤੇ ਜਾਣ ਕਾਰਨ ਯੂਨੀਅਨ ਕੋਲ ਸੰਘਰਸ਼ ਮੁੜ ਤਿੱਖਾ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਹੁਣ ਜਥੇਬੰਦੀ ਵੱਲੋਂ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਯੂਨੀਅਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 7 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਠਾਨਕੋਟ ਸਥਿਤ ਘਰ ਅੱਗੇ, 8 ਸਤੰਬਰ ਨੂੰ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਅੱਗੇ, 11 ਸਤੰਬਰ ਨੂੰ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਅਤੇ 12 ਸਤੰਬਰ ਨੂੰ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Advertisement

Advertisement
Advertisement
×