ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਅਧਿਕਾਰੀ ਨੂੰ ਮੰਗ ਪੱਤਰ

ਪੱਤਰ ਪ੍ਰੇਰਕ ਮਾਨਸਾ, 28 ਜੂਨ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਜ਼ਿਲ੍ਹਾ ਮਾਨਸਾ ਦੇ ਆਗੂਆਂ ਵੱਲੋਂ ਆਪਣੀਆਂ ਭਖਦੀਆਂ ਹੱਕੀ ਮੰਗਾਂ ਸਬੰਧੀ ਇੱਥੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਵਿਭਾਗ ਨੇ ਆਂਗਣਵਾੜੀ ਮੁਲਾਜ਼ਮਾਂ ਨਾਲ...
Advertisement

ਪੱਤਰ ਪ੍ਰੇਰਕ

ਮਾਨਸਾ, 28 ਜੂਨ

Advertisement

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਜ਼ਿਲ੍ਹਾ ਮਾਨਸਾ ਦੇ ਆਗੂਆਂ ਵੱਲੋਂ ਆਪਣੀਆਂ ਭਖਦੀਆਂ ਹੱਕੀ ਮੰਗਾਂ ਸਬੰਧੀ ਇੱਥੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਵਿਭਾਗ ਨੇ ਆਂਗਣਵਾੜੀ ਮੁਲਾਜ਼ਮਾਂ ਨਾਲ ਤਾਨਾਸ਼ਾਹੀ ਰਵੱਈਆ ਅਪਣਾ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸਨੂੰ ਜਥੇਬੰਦੀ ਵੱਲੋਂ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਅਤੇ ਇਸਦੇ ਉਲਟ ਨਿਗੁਣਾ ਮਾਣਭੱਤਾ ਵੀ ਆਂਗਣਵਾੜੀ ਮੁਲਾਜ਼ਮਾਂ ਨੂੰ ਸਮੇਂ-ਸਿਰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ-ਮਸਲਿਆਂ ਵੱਲ ਨਾ ਧਿਆਨ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸ਼ਿੰਦਰ ਕੌਰ, ਦਲਜੀਤ ਕੌਰ ਅਤੇ ਮਨਜੀਤ ਸਿੰਘ ਵੀ ਮੌਜੂਦ ਸਨ।

 

Advertisement