ਆਂਗਨਵਾੜੀ ਵਰਕਰਾਂ ਵੱਲੋਂ ਸਰਕਾਰ ਨੂੰ ਚਿਤਾਵਨੀ : The Tribune India

ਆਂਗਨਵਾੜੀ ਵਰਕਰਾਂ ਵੱਲੋਂ ਸਰਕਾਰ ਨੂੰ ਚਿਤਾਵਨੀ

ਆਂਗਨਵਾੜੀ ਵਰਕਰਾਂ ਵੱਲੋਂ ਸਰਕਾਰ ਨੂੰ ਚਿਤਾਵਨੀ

ਸ਼ੰਕਰ ਕਟਾਰੀਆ ਨੂੰ ਮੰਗ ਪੱਤਰ ਸੌਂਪਦੇ ਹੋਏ ਆਂਗਨਵਾੜੀ ਵਰਕਰ। -ਫੋਟੋ: ਹਰਮੇਸ਼ਪਾਲ

ਪੱਤਰ ਪ੍ਰੇਰਕ

ਜ਼ੀਰਾ, 24 ਨਵੰਬਰ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਸਬੰਧੀ ਯੂਨੀਅਨ ਪ੍ਰਧਾਨ ਪਿਆਰ ਕੌਰ ਦੀ ਪ੍ਰਧਾਨਗੀ ਹੇਠ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੇ ਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਆਗੂਆਂ ਨੇ ਮੰਗ ਪੱਤਰ ਵਿੱਚ ਮਾਣ ਭੱਤਾ ਦੁੱਗਣਾ ਕਰਨ, ਕੇਂਦਰ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਭੱਤਾ, ਜੋ ਕੁਝ ਮਹੀਨਿਆਂ ਤੋਂ ਨਹੀਂ ਦਿੱਤਾ ਗਿਆ, ਇਸ ਹਫਤੇ ਦਿੱਤਾ ਜਾਵੇ, ਪ੍ਰੀ ਨਰਸਰੀ ਜਮਾਤਾਂ ਦੇ ਬੱਚੇ ਆਂਗਣਵਾੜੀ ਸੈਂਟਰਾਂ ਨੂੰ ਦਿੱਤੇ ਜਾਣ, ਕੇਂਦਰ ਸਰਕਾਰ ਵੱਲੋਂ ਵਧਾੲੇ ਮਾਣ ਭੱਤੇ ਦਾ ਬਕਾਇਆ 1 ਅਕਤੂਬਰ 2018 ਤੋਂ 2021 ਤੱਕ ਦਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਦਾ ਮੀਟਿੰਗ ਭੱਤਾ 200 ਰੁਪਏ ਕੀਤਾ ਜਾਵੇ, ਮਿਨੀ ਸੈਂਟਰਾਂ ਨੂੰ ਮੇਨ ਕੀਤਾ ਜਾਵੇ, ਸੇਵਾਮੁਕਤੀ ’ਤੇ ਵਰਕਰ ਨੂੰ 2 ਲੱਖ ਰੁਪਏ ਅਤੇ ਹੈਲਪਰ ਨੂੰ 1 ਲੱਖ ਰੁਪਏ ਦਿੱਤੇ ਜਾਣ ਆਦਿ ਮੰਗਾਂ ਦਾ ਜ਼ਿਕਰ ਕੀਤਾ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਇਹ ਹੱਕੀ ਮੰਗਾਂ ਜਲਦ ਨਾ ਮੰਨੀਆਂ ਤਾਂ ਸਾਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All