ਪੱਤਰ ਪ੍ਰੇਰਕ
ਗੋਨਿਆਨਾ ਮੰਡੀ, 31 ਅਕਤੂਬਰ
ਇਥੋਂ ਦੀ ਸਬ ਤਹਿਸੀਲ ਵਿਖੇ ਦਿਹਾਤੀ ਮਜ਼ਦੂਰ ਸਭਾ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਚੁਗਾਈ ਵਾਲੇ ਮੁਆਵਜ਼ੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਮਿੱਠੂ ਸਿੰਘ ਅਤੇ ਅਤੇ ਮੀਤ ਪ੍ਰਧਾਨ ਮੱਖਣ ਸਿੰਘ ਵੱਲੋਂ ਪੰਜਾਬ ਸਰਕਾਰ ’ਤੇ ਦੋਸ਼ ਲਾਏ ਕਿ ਲੰਘੀ 6 ਅਕਤੂਬਰ ਨੂੰ ਵਿੱਤ ਮੰਤਰੀ ਪੰਜਾਬ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਮਜ਼ਦੂਰਾਂ ਨੂੰ ਦੀਵਾਲੀ ਤੋਂ ਪਹਿਲਾਂ 3850 ਰੁਪਏ ਪ੍ਰਤੀ ਮਜ਼ਦੂਰ ਮੁਆਵਜ਼ਾ ਦਿੱਤਾ ਜਾਵੇਗਾ ਪਰ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਨੂੰ ਹਾਲੇ ਤੱਕ ਨਰਮਾ ਚੁਗਾਈ ਦੀ ਫੁੱਟੀ ਕੌਡੀ ਨਹੀਂ ਦਿੱਤੀ ਗਈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਵੰਤ ਸਿੰਘ ਅਤੇ ਔਰਤ ਮੁਕਤੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨਾ ਜੋਸ਼ੀ ਨੇ ਵੀ ਸੰਬੋਧਨ ਕੀਤਾ।