ਭਗਤਾ ਭਾਈ: ਡੇਰਾ ਬਾਬਾ ਭਾਈ ਦਿਆਲਾ ਜੀ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਬਾਬਾ ਅਮਰ ਸਿੰਘ ਤੇ ਬਾਬਾ ਹਰਨਾਮ ਸਿੰਘ ਦੀ ਬਰਸੀ ਮੁੱਖ ਸੇਵਾਦਾਰ ਮਹੰਤ ਸੰਤੋਖ ਸਿੰਘ ਦਿਆਲਪੁਰਾ ਮਿਰਜ਼ਾ (ਪ੍ਰਧਾਨ ਨਿਰਮਲ ਮਾਲਵਾ ਸਾਧੂ ਸੰਘ) ਤੇ ਮਹੰਤ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਨਾਈ ਗਈ। ਪਾਠ ਦੇ ਭੋਗ ਉਪਰੰਤ ਮਹੰਤ ਰੇਸ਼ਮ ਸਿੰਘ ਨਿਰਮਲ ਪੰਚਾਇਤੀ ਅਖਾੜਾ ਹਰਿਦੁਆਰ, ਮਹੰਤ ਹਾਕਮ ਸਿੰਘ ਜਨਰਲ ਸਕੱਤਰ, ਮਹੰਤ ਜਗਤਾਰ ਸਿੰਘ ਸੈਕਟਰੀ, ਮਹੰਤ ਗੋਪਾਲ ਸਿੰਘ ਕੋਠਾਰੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਮਹੰਤ ਪ੍ਰਭਜੋਤ ਸਿੰਘ ਮਹਿਰਾਜ ਨੇ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਦਾ ਉਪਦੇਸ਼ ਦਿੱਤਾ। ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਤਿਹਾਸ ਪੇਸ਼ ਕੀਤਾ। ਇਸ ਸਮੇਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਚੇਅਰਮੈਨ ਗੁਰਪ੍ਰੀਤ ਮਲੂਕਾ, ਡਾ. ਜਸਪਾਲ ਸਿੰਘ ਸਿੱਧੂ, ਗੁਰਤੇਜ ਸਿੰਘ ਚਾਨੀ, ਸਰਬਜੀਤ ਕੌਰ, ਸਰਪੰਚ ਇੰਦਰਜੀਤ ਸ਼ਰਮਾ, ਹਰਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ। ਮੰਚ ਸੰਚਾਲਨ ਬਾਬਾ ਨਿਰਵੈਰ ਸਿੰਘ ਨੇ ਕੀਤਾ। ਬਾਬਾ ਸੰਤੋਖ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ