‘ਆਪ’ ਦੇ ਸ਼ਹਿਰੀ ਪ੍ਰਧਾਨ ਤੇ ਹੋਰ ਆਗੂਆਂ ਵੱਲੋਂ ਅਸਤੀਫੇ ਦੇਣ ਦਾ ਐਲਾਨ : The Tribune India

‘ਆਪ’ ਦੇ ਸ਼ਹਿਰੀ ਪ੍ਰਧਾਨ ਤੇ ਹੋਰ ਆਗੂਆਂ ਵੱਲੋਂ ਅਸਤੀਫੇ ਦੇਣ ਦਾ ਐਲਾਨ

‘ਆਪ’ ਦੇ ਸ਼ਹਿਰੀ ਪ੍ਰਧਾਨ ਤੇ ਹੋਰ ਆਗੂਆਂ ਵੱਲੋਂ ਅਸਤੀਫੇ ਦੇਣ ਦਾ ਐਲਾਨ

ਆਮ ਆਦਮੀ ਪਾਰਟੀ ਤੋਂ ਅਸਤੀਫੇ ਦੇਣ ਦਾ ਐਲਾਨ ਕਰਦੇ ਹੋਏ ਆਗੂ।

ਲਖਵਿੰਦਰ ਸਿੰਘ

ਮਲੋਟ, 6 ਅਗਸਤ

ਆਮ ਆਦਮੀ ਪਾਰਟੀ ਦੇ ਕੁੱਝ ਸਮਾਂ ਪਹਿਲਾਂ ਮੁਅੱਤਲ ਕੀਤੇ ਗਏ ਆਗੂਆਂ ਸ਼ਹਿਰੀ ਪ੍ਰਧਾਨ ਰਾਜੀਵ ਕੁਮਾਰ ਉੱਪਲ, ਜਰਨਲ ਸਕੱਤਰ ਸਾਹਿਲ ਮੋਂਗਾ ਅਤੇ ਗੁਰਮੇਲ ਸਿੰਘ ਸਰਾਂ ਸਮੇਤ ਦੋ ਦਰਜਨ ਦੇ ਕਰੀਬ ਹੋਰ ਆਗੂਆਂ ਨੇ ਪਾਰਟੀ ’ਤੇ ਵਾਅਦਾਖਿਲਾਫੀ ਦਾ ਦੋਸ਼ ਲਾਉਂਦਿਆਂ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ।

ਇੱਥੇ ਇਕ ਹੋਟਲ ਵਿੱਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜੀਵ ਕੁਮਾਰ ਉੱਪਲ ਆਦਿ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਤਾਂ ਆਪਣੇ ਸਿਆਸੀ ਵਿਰੋਧੀਆਂ ’ਤੇ ਕੇਸ ਦਰਜ ਕਰਵਾਉਂਦੀਆਂ ਆਈਆਂ ਹਨ, ਪਰ ਆਮ ਆਦਮੀ ਪਾਰਟੀ ਨੇ ਤਾਂ ਆਪਣੇ ਹੀ ਅਹੁਦੇਦਾਰਾਂ ’ਤੇ ਪਰਚੇ ਦਰਜ ਕਰਵਾ ਕੇ ਥਾਣਿਆਂ ਵਿੱਚ ਜ਼ਲੀਲ ਹੋਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪੂਰੀ ਟੀਮ, ਉਸ ਵੇਲੇ ਤੋਂ ਪਾਰਟੀ ਵਿੱਚ ਕੰਮ ਕਰ ਰਹੀ ਹੈ ਜਦੋਂ ਕੋਈ ਆਮ ਆਦਮੀ ਪਾਰਟੀ ਦਾ ਝੰਡਾ ਚੁੱਕਣ ਨੂੰ ਵੀ ਤਿਆਰ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਲਈ ਆਪਣੇ ਕਾਰੋਬਾਰ ਫੇਲ੍ਹ ਕਰ ਲਏ। ਇਨ੍ਹਾਂ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੀ ਰਵਾਇਤੀ ਪਾਰਟੀਆਂ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ ਕਿਉਂਕਿ ਐਡਵਰਡਗੰਜ ਸੰਸਥਾ, ਟਰੱਕ ਯੂਨੀਅਨ ਤੇ ਆੜ੍ਹਤੀਆ ਐਸੋਸੀਏਸ਼ਨ ਸਮੇਤ ਸ਼ਹਿਰ ਵਿਚਲੀ ਕੋਈ ਵੀ ਚੋਣ ਨਿਰਪੱਖ ਤੇ ਸੰਵਿਧਾਨਕ ਤਰੀਕੇ ਨਾਲ ਨਹੀਂ ਹੋਈ, ਸਗੋਂ ਰਵਾਇਤੀ ਪਾਰਟੀਆਂ ’ਚੋਂ ਹੀ ‘ਆਪ’ ਵਿੱਚ ਰਲੇ ਵੱਡੇ ਸਰਮਾਏਦਾਰਾਂ ਨੂੰ ਇਨ੍ਹਾਂ ਸੰਸਥਾਵਾਂ ਦੀ ਵਾਗਡੋਰ ਸੰਭਾਲ ਦਿੱਤੀ ਗਈ ਹੈ। ਉੱਧਰ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਡਵਰਡਗੰਜ ਦੀ ਚੋਣ ਆਰਜ਼ੀ ਤੌਰ ’ਤੇ ਹੋਈ ਹੈ, ਵੋਟਾਂ ਬਣਦਿਆਂ ਹੀ ਮੁੜ ਚੋਣ ਕਰਵਾਈ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਤਿਉਹਾਰੀ ਸੀਜ਼ਨ ਅਤੇ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਫ਼ੈਸਲਾ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਸ਼ਹਿਰ

View All