ਪੱਤਰ ਪ੍ਰੇਰਕ
ਮਹਿਲ ਕਲਾਂ, 2 ਜੂਨ
ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਸਬ-ਡਿਵੀਜ਼ਨ ਗਰਿੱਡ ਮਹਿਲ ਕਲਾਂ ਤੇ ਸਬ ਡਿਵੀਜ਼ਨ ਗਰਿੱਡ ਠੁੱਲੀਵਾਲ ਵਿੱਚ ਦੋ ਵੱਖ-ਵੱਖ ਮੀਟਿੰਗਾਂ ਕਰਕੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਐਲਾਨ ਵੀ ਕੀਤਾ।
ਇਸ ਸਬੰਧੀ ਟੀਐੱਸਯੂ ਦੇ ਸਰਕਲ ਪ੍ਰਧਾਨ ਦਰਸ਼ਨ ਸਿੰਘ ਦਸੌਧਾ ਸਿੰਘ ਵਾਲਾ ਅਤੇ ਸਰਕਲ ਸਹਾਇਕ ਸਕੱਤਰ ਕੁਲਵੀਰ ਸਿੰਘ ਔਲਖ ਨੇ ਦੱਸਿਆ ਕਿ ਮਹਿਲ ਕਲਾਂ ਸਬ-ਡਿਵੀਜ਼ਨ ਦੀ ਚੋਣ ’ਚ ਪ੍ਰਧਾਨ ਰਾਜਪਤੀ ਬਰਨਾਲਾ, ਮੀਤ ਪ੍ਰਧਾਨ ਪ੍ਰਗਟ ਸਿੰਘ ਕੋਟਦੁੱਨਾ, ਸਕੱਤਰ ਜਸਵਿੰਦਰ ਸਿੰਘ ਚੰਨਣਵਾਲ, ਸਹਾਇਕ ਸਕੱਤਰ ਗੁਰਮੇਲ ਸਿੰਘ ਖਿਆਲੀ ਅਤੇ ਖਜ਼ਾਨਚੀ ਗੁਰਪ੍ਰੀਤ ਸਿੰਘ ਛੀਨੀਵਾਲ ਨੂੰ ਚੁਣਿਆ ਗਿਆ।
ਇਸੇ ਤਰ੍ਹਾਂ ਸਬ-ਡਿਵੀਜ਼ਨ ਠੁੱਲੀਵਾਲ ਦੀ ਚੋਣ ’ਚ ਪ੍ਰਧਾਨ ਮੁਖਤਿਆਰ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ ਦਸੌਧਾ ਸਿੰਘ ਵਾਲਾ, ਸਕੱਤਰ ਮਨਦੀਪ ਸਿੰਘ ਕੁਰੜ, ਸਹਾਇਕ ਸਕੱਤਰ ਬੂਟਾ ਸਿੰਘ ਅਤੇ ਖਜ਼ਾਨਚੀ ਰੁਲਦੂ ਸਿੰਘ ਗੁੰਮਟੀ ਨੂੰ ਚੁਣਿਆ ਗਿਆ।