DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਿੱਜੀਕਰਨ ਖ਼ਿਲਾਫ਼ ਲਾਮਬੰਦੀ ਤੇਜ਼ ਕਰਨ ਦਾ ਐਲਾਨ

ਉਗਰਾਹਾਂ ਕਿਸਾਨ ਯੂਨੀਅਨ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਅੱਜ ਇੱਥੇ ਦਾਣਾ ਮੰਡੀ ਵਿੱਚ ਮਜ਼ਦੂਰਾਂ ਅਤੇ ਕਿਸਾਨਾਂ ਦੀ ਸਾਂਝੀ ਵਿਸ਼ਾਲ ਸੂਬਾ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਿੱਜੀਕਰਨ ਦੇ ਹਮਲੇ ਖ਼ਿਲਾਫ਼ ਜਨਤਕ ਜਥੇਬੰਦੀਆਂ ਵੱਲੋਂ 16 ਜਨਵਰੀ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ। ਮੀਟਿੰਗ ਨੂੰ ਬੀ ਕੇ ਯੂ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕੀਤਾ ਤੇ ਲਾਮਬੰਦੀ ਤੇਜ਼ ਕਰਨ ਦਾ ਐਲਾਨ ਕੀਤਾ।

ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸਾਮਰਾਜੀ ਮੁਲਕਾਂ ਅਤੇ ਸੰਸਥਾਵਾਂ ਦੇ ਇਸ਼ਾਰੇ ’ਤੇ ਜਨਤਕ ਅਦਾਰੇ ਕੌਡੀਆਂ ਦੇ ਭਾਅ ਨਿੱਜੀ ਹੱਥਾਂ ਵਿੱਚ ਸੌਂਪ ਰਹੀ ਹੈ। ਲੋਕ ਭਲਾਈ ਸਕੀਮਾਂ ਅਤੇ ਸਬਸਿਡੀਆਂ ਖਤਮ ਕਰਕੇ ਮਗਨਰੇਗਾ ਬੰਦ ਕਰਨ, ਨਵੇਂ ਲੇਬਰ ਕੋਡ ਲਿਆਉਣ, ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿੱਲ ਲਾਗੂ ਕਰਨ ਵਰਗੇ ਲੋਕ ਮਾਰੂ ਕਦਮ ਚੁੱਕੇ ਜਾ ਰਹੇ ਹਨ। ਆਗੂਆਂ ਨੇ ਖਦਸ਼ਾ ਪ੍ਰਗਟਾਇਆ ਕਿ ਬਿਜਲੀ ਦੇ ਮੁਕੰਮਲ ਨਿੱਜੀਕਰਨ ਨਾਲ ਗਰੀਬ ਲੋਕਾਂ ਦੇ ਘਰਾਂ ਵਿੱਚ ਹਨੇਰਾ ਹੋ ਜਾਵੇਗਾ ਅਤੇ ਬੀਜ ਸੋਧ ਬਿੱਲ ਰਾਹੀਂ ਖੇਤੀ ’ਤੇ ਕੰਪਨੀਆਂ ਦਾ ਕੰਟਰੋਲ ਹੋ ਜਾਵੇਗਾ। ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ’ਤੇ ਵੀ ਵਰ੍ਹਦਿਆਂ ਕਿਹਾ ਕਿ ਉਹ ਵੀ ਕੇਂਦਰ ਦੀ ਤਰਜ਼ ’ਤੇ ਚੱਲ ਰਹੀ ਹੈ। ਸਰਕਾਰੀ ਮਹਿਕਮਿਆਂ ਵਿੱਚ ਪੱਕੀ ਭਰਤੀ ਕਰਨ ਦੀ ਬਜਾਏ ਨਿਗੂਣੀਆਂ ਤਨਖਾਹਾਂ ’ਤੇ ਠੇਕਾ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਇਨ੍ਹਾਂ ਮਾਰੂ ਨੀਤੀਆਂ ਨੂੰ ਠੱਲ੍ਹ ਪਾਉਣ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਵਿੱਤ ਸਕੱਤਰ ਹਰਮੇਸ਼ ਮਾਲੜੀ, ਬੀ ਕੇ ਯੂ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮਹਿਲਾ ਆਗੂ ਹਰਿੰਦਰ ਬਿੰਦੂ, ਕਮਲ ਬਰਨਾਲਾ, ਕੁਲਦੀਪ ਕੌਰ ਕੁੱਸਾ, ਰੂਪ ਸਿੰਘ ਛੰਨਾ ਅਤੇ ਜਨਕ ਸਿੰਘ ਭੁਟਾਲ ਸਮੇਤ ਹੋਰ ਆਗੂ ਹਾਜ਼ਰ ਸਨ।

Advertisement

Advertisement
Advertisement
×