ਪੱਤਰ ਪੇ੍ਰਕ
ਚਾਉਕੇ, 23 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਚਾਉਕੇ ਵਿੱਚ ਨਿੱਜੀ ਕੰਪਨੀਆਂ ਦੇ ਕਰਜ਼ੇ ਤੇ ਬਿਜਲੀ ਬਿੱਲਾਂ ਨੂੰ ਮੁਆਫ਼ ਕਰਵਾਉਣ ਲਈ ਮਜ਼ਦੂਰਾਂ ਵੱਲੋਂ ਮੀਟਿੰਗ ਕੀਤੀ ਗਈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਵੱਲੋਂ ਮਜ਼ਦੂਰ ਨੂੰ ਦਿੱਤੇ ਕਰਜ਼ੇ ਦੀਆਂ ਉੱਚੀਆਂ ਵਿਆਜ ਦਰਾਂ ਨੇ ਮਜ਼ਦੂਰਾਂ ਨੂੰ ਕੰਗਾਲ ਕਰ ਦਿੱਤਾ ਹੈੈ। ਇਸ ਸਮੇਂ ਮਜ਼ਦੂਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ 25 ਅਗਸਤ ਨੂੰ ਖਜ਼ਾਨਾ ਮੰਤਰੀ ਦੇ ਦਫ਼ਤਰ ਅੱਗੇ ਸਰਕਾਰ ਵਿਰੁੱਧ ਖੇਤ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਰੋਹ ਦਾ ਪ੍ਰਗਟਾਵਾ ਕਰਨਗੇ।