ਪੱਤਰ ਪ੍ਰੇਰਕ
ਜ਼ੀਰਾ, 6 ਅਕਤੂਬਰ
ਨੰਬਰਦਾਰ ਯੂਨੀਅਨ ਜ਼ੀਰਾ ਦੀ ਮੀਟਿੰਗ ਪ੍ਰਧਾਨ ਸਰਦੂਲ ਸਿੰਘ ਗਿੱਲ ਮਰਖਾਈ ਦੀ ਅਗਵਾਈ ਹੇਠ ਜ਼ੀਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਹੋਈ। ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਨੰਬਰਦਾਰਾਂ ਦੀਆਂ ਮੰਗਾਂ ਲਟਕਦੀਆਂ ਆ ਰਹੀਆਂ ਹਨ, ਪਰ ਸਰਕਾਰਾਂ ਵੱਲੋਂ ਲਗਾਤਾਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਲਈ 10 ਅਕਤੂਬਰ ਨੂੰ ਨੰਬਰਦਾਰਾਂ ਵੱਲੋਂ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਬਿ ਦੀ ਅਗਵਾਈ ਹੇਠ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ-ਭੱਤਾ ਵਧਾ ਕੇ ਘੱਟੋ-ਘੱਟ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਤਹਿਸੀਲ ਜ਼ੀਰਾ ਵਿੱਚ ਨੰਬਰਦਾਰਾਂ ਦੇ ਬੈਠਣ ਲਈ ਕਮਰਾ ਤਿਆਰ ਕੀਤਾ ਜਾਵੇ, ਨੰਬਰਦਾਰਾਂ ਲਈ ਟੌਲ ਪਲਾਜ਼ੇ ਮੁਫ਼ਤ ਕੀਤੇ ਜਾਣ, ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਵਿਖੇ ਸਥਿਤ ਸ਼ਰਾਬ ਫੈਕਟਰੀ ਜਿਸ ਦੇ ਪ੍ਰਦੂਸ਼ਣ ਕਾਰਨ ਲੋਕ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ, ਇਸ ਸ਼ਰਾਬ ਫੈਕਟਰੀ ਨੂੰ ਸਰਕਾਰ ਪੱਕੇ ਤੌਰ ’ਤੇ ਬੰਦ ਕਰੇ। ਇਸ ਮੌਕੇ ਗੁਰਸੇਵਕ ਸਿੰਘ ਮਹੀਆਂਵਾਲਾ ਸੀਨੀਅਰ ਮੀਤ ਪ੍ਰਧਾਨ, ਮੁਖਤਿਆਰ ਸਿੰਘ ਗੁਰਦਿਤੀ ਵਾਲਾ, ਜਗਸੀਰ ਸਿੰਘ ਵਾੜਾ ਵਰਿਆਮ ਸਿੰਘ ਜਨਰਲ ਸਕੱਤਰ,ਤਰਸੇਮ ਸਿੰਘ ਮੀਤ ਪ੍ਰਧਾਨ, ਹਰਭਜਨ ਸਿੰਘ ਮਨਸੂਰਵਾਲ, ਲਖਵਿੰਦਰ ਸਿੰਘ ਸੁੱਖੇਵਾਲਾ, ਕੁਲਦੀਪ ਸਿੰਘ ਬੰਬ, ਸੁੱਚਾ ਸਿੰਘ ਜੱਲੇ ਰੋਡੇ ਆਦਿ ਹਾਜ਼ਰ ਸਨ।